ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿਚ ਅਮਨ ਅਮਾਨ ਨਾਲ ਪਈਆਂ ਵੋਟਾਂ, 66.89 ਫ਼ੀਸਦੀ ਹੋਈ ਵੋਟਿੰਗ
ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਗਰ ਕੌਂਸਲ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹਿਆ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਨਗਰ ਕੌਂਸਲਾਂ ਦੀਆਂ ਚੋਣਾਂ ਵਿਚ ਭਾਗ ਲੈਣ ਵਾਲੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੱਜ ਹੋਈ ਵੋਟਿੰਗ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿਚ ਕੁਲ 66.89 ਫ਼ੀਸਦੀ ਵੋਟਿੰਗ ਹੋਈ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਵਿਚ 58.07 ਫ਼ੀਸਦੀ, ਮਲੋਟ ਵਿਚ 66.55 ਫ਼ੀਸਦੀ ਅਤੇ ਗਿੱਦੜਬਾਹਾ ਵਿਚ 68.10 ਫ਼ੀਸਦੀ ਪੋਲਿੰਗ ਹੋਈ। ਉਨ੍ਹਾਂ ਨੇ ਚੋਣ ਅਮਲੇ ਅਤੇ ਸੁਰੱਖਿਆ ਅਮਲੇ ਨੂੰ ਸਾਂਤਮਈ ਚੋਣਾਂ ਕਰਵਾਉਣ ਲਈ ਵਧਾਈ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਵੋਟਾਂ ਦੀ ਗਿਣਤੀ 29 ਮਈ ਨੂੰ ਸੰਬੰਧਿਤ ਨਗਰ ਕੌਂਸਲ ਦੀ ਹਦੂਦ ਅੰਦਰ ਬਣਾਏ ਗਏ ਕਾਊਂਟਿੰਗ ਸੈਂਟਰ ਵਿਚ ਹੋਵੇਗੀ।
;
;
;
;
;
;
;
;
;