JALANDHAR WEATHER

ਰਾਜਾ ਵੜਿੰਗ ਦੇ ਵਿਵਾਦਤ ਬਿਆਨ ਵਾਲਾ ਆਡੀਓ ਵਾਇਰਲ-ਐਸ.ਸੀ. ਕਮਿਸ਼ਨ ਨੇ ਲਿਆ ਸੂ ਮੋਟੋ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਿਵਾਦਤ ਬਿਆਨ ਵਾਲਾ ਆਡੀਓ ਵਾਇਰਲ ਹੋਇਆ ਹੈ। ਜਦੋਂ ਇਹ ਆਡੀਓ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੂੰ ਮਿਲੀ ਤਾਂ ਉਨ੍ਹਾਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਭੇਜੀ, ਜਿਸ ਤੇ ਕਮਿਸ਼ਨ ਨੇ ਸੂ ਮੋਟੋ ਲਿਆ। ਡਾ: ਬਲਜੀਤ ਕੌਰ ਨੇ 'ਅਜੀਤ' ਨੂੰ ਦੱਸਿਆ ਕਿ ਇਹ ਆਡੀਓ ਮਿਲਣ ਮਗਰੋਂ ਉਨ੍ਹਾਂ ਐਸ.ਸੀ. ਕਮਿਸ਼ਨ ਨੂੰ ਸ਼ਿਕਾਇਤ ਭੇਜੀ ਸੀ। ਇਸ ਮਾਮਲੇ ਵਿਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਤੋਂ 29 ਮਈ ਤੱਕ ਰਿਪੋਰਟ ਤਲਬ ਕੀਤੀ ਹੈ ਅਤੇ ਰਾਜਾ ਵੜਿੰਗ ਦੀ ਆਵਾਜ਼ ਸੈਂਪਲ ਚੈੱਕ ਕਰਨ ਦੀ ਹਦਾਇਤ ਕੀਤੀ। ਇਸ 'ਤੇ ਰਾਜਾ ਵੜਿੰਗ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਮੇਰੇ ਖ਼ਿਲਾਫ਼ ਸਾਜ਼ਿਸ਼ ਰਚੀ ਜਾ ਰਹੀ ਹੈ। ਇਹ ਨਕਲੀ ਆਡੀਓ ਵਾਇਰਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੋਟਾਂ ਲਈ ਗੰਦੀ ਸਿਆਸਤ ਕੀਤੀ ਜਾ ਰਹੀ ਹੈ। ਪੰਜਾਬ ਦੇ ਭਾਈਚਾਰੇ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਆਡੀਓ ਵਿਚ ਮੇਰੀ ਆਵਾਜ਼ ਨਾ ਹੋਈ ਤਾਂ ਐਸ.ਸੀ. ਕਮਿਸ਼ਨ 'ਤੇ ਕੇਸ ਕਰਾਂਗਾ। ਰਾਜਾ ਵੜਿੰਗ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਸਵੀਰ ਗੜ੍ਹੀ ਵਲੋਂ ਕੁਰਸੀ ਦਾ ਗਲਤ ਇਸਤੇਮਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਸ਼ਿਕਾਇਤ ਮਿਲਣ ਮਗਰੋਂ ਵੈਰੀਫਾਈ ਕਰਦੇ। ਪਰ ਉਨ੍ਹਾਂ ਸਿੱਧਾ ਸੂ ਮੋਟੋ ਲਿਆ। ਜ਼ਿਕਰਯੋਗ ਹੈ ਕਿ ਆਡੀਓ ਵਿਚ ਗਲਤ ਜਾਤੀ ਸੂਚਕ ਸ਼ਬਦ ਵਰਤਣ ਦੇ ਇਲਜ਼ਾਮ ਲੱਗੇ ਹਨ। ਜਦ ਕਿ ਰਾਜਾ ਵੜਿੰਗ ਨੇ ਇਸ ਆਡੀਓ ਨੂੰ ਫੇਕ ਦੱਸਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ