JALANDHAR WEATHER

ਡੂੰਘੇ ਛੱਪੜ ਵਿੱਚ ਡੁੱਬਣ ਨਾਲ 22 ਸਾਲਾ ਨੌਜਵਾਨ ਦੀ ਮੌਤ

ਟਾਂਗਰਾ, 26 ਮਈ (ਹਰਜਿੰਦਰ ਸਿੰਘ ਕਲੇਰ) - ਨਜ਼ਦੀਕੀ ਪਿੰਡ ਜਬੋਵਾਲ ਵਿਚ ਇਕ 22 ਸਾਲਾ ਨੌਜਵਾਨ ਦੀ ਛੱਪੜ ਵਿਚ ਡੁੱਬਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਕਿਸੇ ਕਾਰਨ ਪਿੰਡ ਦੇ ਡੂੰਘੇ ਛੱਪੜ ਵਿਚ ਡਿੱਗ ਗਿਆ, ਜਿਸ ਕਾਰਨ ਉਹ ਪਾਣੀ ਵਿਚ ਡੁੱਬ ਗਿਆ। ਘਟਨਾ ਦਾ ਪਤਾ ਲੱਗਣ ‘ਤੇ ਇਲਾਕੇ ਵਿਚ ਹੜਕੰਪ ਮਚ ਗਿਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਸੂਚਨਾ ਮਿਲਣ ਉਪਰੰਤ ਤਰਸਿੱਕਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਗੋਤਾਖੋਰਾਂ ਦੀ ਮਦਦ ਨਾਲ ਨੌਜਵਾਨ ਦੀ ਭਾਲ ਕੀਤੀ ਗਈ। ਕਾਫ਼ੀ ਮੁਸ਼ੱਕਤ ਤੋਂ ਬਾਅਦ ਲਾਸ਼ ਨੂੰ ਛੱਪੜ ਵਿਚੋਂ ਬਾਹਰ ਕੱਢ ਲਿਆ ਗਿਆ। ਪੁਲਿਸ ਵਲੋਂ ਕਾਨੂੰਨੀ ਕਾਰਵਾਈ ਪੂਰੀ ਕਰਨ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਨੌਜਵਾਨ ਦੀ ਅਚਾਨਕ ਮੌਤ ਨਾਲ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਜਦਕਿ ਪਿੰਡ ਜਬੋਵਾਲ ਵਿਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਲਾਕੇ ਦੇ ਲੋਕਾਂ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ