ਫਾਜ਼ਿਲਕਾ ਜ਼ਿਲੇ ਵਿਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਅਮਨ ਅਮਾਨ ਨਾਲ ਚੜ੍ਹਿਆ ਨੇਪਰੇ
ਫ਼ਾਜ਼ਿਲਕਾ, 26 ਮਈ (ਬਲਜੀਤ ਸਿੰਘ) - ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ 2026 ਦੌਰਾਨ ਜ਼ਿਲ੍ਹੇ ਵਿਚ ਸ਼ਾਂਤੀਪੂਰਵਕ ਵੋਟਾਂ ਪਾਉਣ ਲਈ ਜ਼ਿਲ੍ਹੇ ਦੇ ਵੋਟਰਾਂ ਅਤੇ ਚੋਣ ਡਿਊਟੀ ਮਿਹਨਤ ਨਾਲ ਨਿਭਾਉਣ ਵਾਲੇ ਮੁਲਾਜ਼ਮਾਂ ਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਯੋਗਦਾਨ ਸਦਕਾ ਹੀ ਫਾਜ਼ਿਲਕਾ ਜ਼ਿਲ੍ਹੇ ਵਿਚ ਕੁੱਲ 63.44% ਫ਼ੀਸਦੀ ਵੋਟ ਪਈ ਹੈ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਵੋਟਿੰਗ ਦੌਰਾਨ ਜ਼ਿਲ੍ਹੇ ਦੀ ਨਗਰ ਨਿਗਮ ਅਬੋਹਰ ਵਿਚ 60.05 ਫ਼ਸਦੀ ਵੋਟਿੰਗ ਹੋਈ, ਇਸੇ ਤਰ੍ਹਾਂ ਨਗਰ ਕੌਂਸਲ ਫ਼ਾਜ਼ਿਲਕਾ ਵਿਚ 68.14 ਅਤੇ ਨਗਰ ਨਿਗਮ ਅਰਨੀਵਾਲਾ ਸ਼ੇਖ਼ ਸੁਭਾਨ ਵਿਚ 80.22 ਫ਼ਸਦੀ ਵੋਟਿੰਗ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਕੁੱਲ 1,10,237 ਵੋਟਾਂ ਪੋਲ ਹੋਇਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਦੇ ਦੌਰਾਨ ਕਾਨੂੰਨ ਵਿਵਸਥਾ ਤੇ ਚੋਣ ਜ਼ਾਬਤੇ ਦੀ ਉਲੰਘਣਾ ਨਾ ਹੋਵੇ ਇਸ ਲਈ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਟੀਮਾਂ ਦਿਨ-ਰਾਤ ਕੰਮ ਵਿੱਚ ਲੱਗੀਆਂ ਰਹੀਆਂ, ਜਿਸ ਸਦਕਾ ਹੀ ਜ਼ਿਲ੍ਹੇ ਵਿਚ ਸ਼ਾਂਤੀਪੂਰਵਕ ਤਰੀਕੇ ਨਾਲ ਵੋਟਾਂ ਮੁਕੰਮਲ ਹੋਈਆਂ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਵੋਟਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਵੱਧ ਚੜ੍ਹ ਕੇ ਵੋਟ ਪ੍ਰਕਿਰਿਆ ਵਿਚ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਪੋਲ ਹੋਈਆਂ ਵੋਟਾਂ ਦੀ ਗਿਣਤੀ 29 ਮਈ 2026 ਨੂੰ ਹੋਵੇਗੀ।
;
;
;
;
;
;
;
;
;