JALANDHAR WEATHER

ਪੰਜਾਬ ਤੇ ਚੰਡੀਗੜ੍ਹ ’ਚ ਅਗਲੇ ਤਿੰਨ ਦਿਨਾਂ ’ਚ ਪਵੇਗਾ ਮੀਂਹ- ਮੌਸਮ ਵਿਭਾਗ

ਚੰਡੀਗੜ੍ਹ, 28 ਮਈ- ਅੱਜ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਬਦਲ ਗਿਆ। ਮੋਹਾਲੀ ਅਤੇ ਜਲੰਧਰ ਵਿਚ ਸਵੇਰੇ ਬੂੰਦਾਬਾਂਦੀ ਹੋਈ। ਅਗਲੇ ਤਿੰਨ ਦਿਨਾਂ ਦੌਰਾਨ ਕੁਝ ਥਾਵਾਂ 'ਤੇ ਮੀਂਹ ਅਤੇ ਗਰਜ ਨਾਲ ਮੀਂਹ ਪਵੇਗਾ। 60-70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਤੇ ਗੜੇਮਾਰੀ ਵੀ ਸੰਭਵ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ 29 ਅਤੇ 30 ਮਈ ਨੂੰ ਚੰਡੀਗੜ੍ਹ ਅਤੇ ਪੰਜਾਬ ਦੇ 51% ਤੋਂ 75% ਹਿੱਸਿਆਂ ਵਿਚ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਉਮੀਦ ਹੈ।

24 ਘੰਟਿਆਂ ਵਿਚ ਤਾਪਮਾਨ 1.4 ਡਿਗਰੀ ਵਧਿਆ ਹੈ। ਇਹ ਹੁਣ ਆਮ ਨਾਲੋਂ 4.1 ਡਿਗਰੀ ਵੱਧ ਹੈ। ਸਭ ਤੋਂ ਵੱਧ ਤਾਪਮਾਨ 46 ਡਿਗਰੀ ਫਰੀਦਕੋਟ ਵਿਚ ਦਰਜ ਕੀਤਾ ਗਿਆ। ਚੰਡੀਗੜ੍ਹ ਵਿਚ 43.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ