ਕਿਸਾਨਾਂ ਨੇ ਜ਼ੀਰਕਪੁਰ 'ਚ ਫੂਕਿਆ ਰਵਨੀਤ ਸਿੰਘ ਬਿੱਟੂ ਦਾ ਪੁਤਲਾ
ਜ਼ੀਰਕਪੁਰ, 28 ਮਈ, (ਹੈਪੀ ਪੰਡਵਾਲਾ)- ਸੰਯੁਕਤ ਕਿਸਾਨ ਮੋਰਚਾ ਤਹਿਸੀਲ ਡੇਰਾਬੱਸੀ ਦੇ ਸੱਦੇ ’ਤੇ ਅੱਜ ਜ਼ੀਰਕਪੁਰ ਵਿਖੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਹਾਲ ਹੀ ਵਿਚ ਕੇਂਦਰੀ ਮੰਤਰੀ ਵਲੋਂ ਪੁਲਿਸ ਕਰਮਚਾਰੀਆਂ ਦੇ ਵਿਰੁੱਧ ਦਿੱਤੇ ਗਏ ਇਕ ਬਿਆਨ ਤੋਂ ਨਾਰਾਜ਼ ਕਿਸਾਨਾਂ ਤੇ ਮਜ਼ਦੂਰਾਂ ਨੇ ਇਕੱਠੇ ਹੋ ਕੇ ਪਟਿਆਲਾ ਚੌਕ 'ਚ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਕਿਰਤੀ ਮਜ਼ਦੂਰ ਯੂਨੀਅਨ ਦੇ ਮੈਂਬਰ ਹਾਜ਼ਰ ਸਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਪੁਲਿਸ ਕਰਮਚਾਰੀਆਂ ਦੇ ਖ਼ਿਲਾਫ਼ ਕੀਤੀ ਗਈ ਟਿੱਪਣੀ ਬੇਹੱਦ ਗੈਰ ਜ਼ਿੰਮੇਵਾਰਾਨਾ ਹੈ। ਇਕ ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਨੂੰ ਅਜਿਹੀ ਭਾਸ਼ਾ ਦੀ ਵਰਤੋਂ ਸ਼ੋਭਾ ਨਹੀਂ ਦਿੰਦੀ। ਪੁਲਿਸ ਅਤੇ ਪ੍ਰਸ਼ਾਸਨ ਦੇ ਖ਼ਿਲਾਫ਼ ਅਜਿਹੇ ਬਿਆਨ ਸਮਾਜਿਕ ਤਾਣੇ-ਬਾਣੇ ਨੂੰ ਠੇਸ ਪਹੁੰਚਾਉਂਦੇ ਹਨ।
;
;
;
;
;
;
;
;