ਸਰੂਪ ਸਿੰਗਲਾ 'ਹਮਲੇ ਦੇ ਵਿਰੋਧ 'ਚ ਭਾਜਪਾ ਅਤੇ ਸਮਾਜਿਕ ਸੰਸਥਾਵਾਂ ਵਲੋ ਧਰਨਾ ਦੇ ਕੇ ਨਾਅਰੇਬਾਜ਼ੀ
ਬਠਿੰਡਾ, 28 ਮਈ (ਅੰਮਿ੍ਤਪਾਲ ਸਿੰਘ ਵਲਾਣ)- ਭਾਜਪਾ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਅਤੇ ਉਨ੍ਹਾਂ ਦੇ ਪੁੱਤਰ ਦੀਨਵ ਸਿੰਗਲਾ ‘ਤੇ ਬੀਤੇ ਦਿਨ ਨਗਰ ਨਿਗਮ ਚੋਣਾਂ ਮੌਕੇ ਹੋਏ ਹਮਲੇ ਦੇ ਵਿਰੋਧ ਵਿਚ ਅੱਜ ਭਾਜਪਾ ਆਗੂਆਂ, ਵਪਾਰ ਮੰਡਲਾਂ, ਸਮਾਜਿਕ ਸੰਸਥਾਵਾਂ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਵਲੋਂ ਡੀ.ਸੀ ਦਫ਼ਤਰ ਅੱਗੇ ਸਰਬ ਸਾਂਝਾ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਸੋਢੀ ਅਤੇ ਬਠਿੰਡਾ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਤੁਰੰਤ ਸਖ਼ਤ ਧਾਰਾਵਾਂ ਹੇਠ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਮਾਮਲੇ ਵਿਚ ਇਨਸਾਫ਼ ਨਾ ਮਿਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
;
;
;
;
;
;
;
;