JALANDHAR WEATHER

ਸ਼ਾਰਟ ਸਰਕਟ ਕਾਰਨ ਬਿਜਲੀ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ

ਜ਼ੀਰਕਪੁਰ 28 ਮਈ (ਅਲੀ)- ਜ਼ੀਰਕਪੁਰ ਦੇ ਨਿਊ ਡਿਫੈਂਸ ਕਲੋਨੀ ਇਲਾਕੇ ਵਿਚ ਅੱਜ ਦੁਪਹਿਰ ਇਕ ਬਿਜਲੀ ਦੀ ਦੁਕਾਨ ਵਿਚ ਅਚਾਨਕ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ। ਅੱਗ ਇੰਨੀ ਭਿਆਨਕ ਸੀ ਕਿ ਕੁੱਝ ਹੀ ਸਮੇਂ ਵਿਚ ਦੁਕਾਨ ਅੰਦਰ ਪਿਆ ਬਿਜਲੀ ਦਾ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ।

ਜਾਣਕਾਰੀ ਮੁਤਾਬਕ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਕਾਰਨ ਦੁਕਾਨ ਵਿਚ ਪਿਆ ਕਰੀਬ 15 ਤੋਂ 20 ਲੱਖ ਰੁਪਏ ਦਾ ਬਿਜਲੀ ਦਾ ਸਮਾਨ ਨਸ਼ਟ ਹੋ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ।

ਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਕਰਮਚਾਰੀਆਂ ਵਲੋਂ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ, ਜਿਸ ਨਾਲ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ। ਫਿਲਹਾਲ ਇਸ ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ। ਪੁਲਿਸ ਅਤੇ ਸੰਬੰਧਿਤ ਵਿਭਾਗ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ