ਪਿੰਡ ਓਡਰ ਤੋਂ 40 ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਹੋਏ ਸ਼ਾਮਿਲ
ਚੋਗਾਵਾਂ/ਅੰਮ੍ਰਿਤਸਰ, 28 ਮਈ (ਗੁਰਵਿੰਦਰ ਸਿੰਘ ਕਲਸੀ)- ਅਕਾਲੀ ਦਲ ਵਾਰਿਸ ਪੰਜਾਬ ਦੀ ਦਿਨੋਂ ਦਿਨ ਲੋਕਪ੍ਰੀਅਤਾ ਵੱਧਦੀ ਜਾ ਰਹੀ ਹੈ। ਪੰਜਾਬ ਦੇ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਥਾਂ ਵਿਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਰਹੇ ਹਨ ਤੇ ਅੰਮ੍ਰਿਤਪਾਲ ਸਿੰਘ ਖਾਲਸਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਵਾਰਿਸ ਪੰਜਾਬ ਵਿਚ ਲਗਾਤਾਰ ਸ਼ਾਮਿਲ ਹੋ ਰਹੇ ਹਨ। ਇਸੇ ਲੜੀ ਦੇ ਤਹਿਤ ਅੱਜ ਹਲਕਾ ਰਾਜਾਸਾਂਸੀ ਦੇ ਪਿੰਡ ਓਡਰ ਵਿਖੇ 40 ਦੇ ਕਰੀਬ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਹਲਕਾ ਰਾਜਾਸਾਂਸੀ ਤੋ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਦੀ ਅਗਵਾਈ ਹੇਠ ਸ਼ਾਮਿਲ ਹੋਣ ਦਾ ਐਲਾਨ ਕੀਤਾ।
ਸ਼ਾਮਿਲ ਹੋਣ ਵਾਲੇ ਭਾਈ ਪਵਨਦੀਪ ਸਿੰਘ, ਸਰਬਜੀਤ ਸਿੰਘ, ਗੁਰਜੀਤ ਸਿੰਘ, ਹਰਪ੍ਰੀਤ ਸਿੰਘ, ਗੁਰਲਾਲ ਸਿੰਘ, ਉਦਮਪ੍ਰੀਤ ਸਿੰਘ, ਹਰਜੀਤ ਸਿੰਘ, ਜਸ਼ਨਦੀਪ ਸਿੰਘ, ਗੁਰਜੰਟ ਸਿੰਘ,ਲਾਭ ਸਿੰਘ, ਰਵਿੰਦਰ ਸਿੰਘ, ਸਤਨਾਮ ਸਿੰਘ, ਗੁਰਸੇਵਕ ਸਿੰਘ, ਜਸਬੀਰ ਸਿੰਘ,ਅਭੀਨੂਰ ਸਿੰਘ, ਨਿਰਮਲ ਸਿੰਘ, ਗੁਰਲਾਲ ਸਿੰਘ, ਸੁਖਬੀਰ ਸਿੰਘ,ਰੋਸਨਬੀਰ ਸਿੰਘ, ਲਖਵਿੰਦਰ ਸਿੰਘ ਟੋਨੀ, ਜਸਪਿੰਦਰ ਸਿੰਘ, ਸਤਨਾਮ ਸਿੰਘ, ਲਵਪ੍ਰੀਤ ਸਿੰਘ, ਸੁਰਜੀਤ ਸਿੰਘ, ਬਲਵਿੰਦਰ ਸਿੰਘ,ਸਰਵਣ ਸਿੰਘ, ਸੁਖਚੈਨ ਸਿੰਘ ਆਦਿ ਪਰਿਵਾਰਾਂ ਨੂੰ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਅੰਮ੍ਰਿਤਪਾਲ ਸਿੰਘ ਦੀ ਸੋਚ ਅਤੇ ਉਨ੍ਹਾ ਵਲੋ ਪੰਜਾਬ ਤੇ ਭਲੇ ਲਈ ਚਲਾਈ ਲਹਿਰ ਨੂੰ ਘਰ ਘਰ ਅੱਗੇ ਵਧਾਉਣ ਦੀ ਅਪੀਲ ਵੀ ਕੀਤੀ।
;
;
;
;
;
;
;
;