JALANDHAR WEATHER

ਆਪ ਆਗੂਆਂ ਵਲੋਂ ਕੇਂਦਰੀ ਮੰਤਰੀ ਬਿੱਟੂ ਦੀ ਸਖ਼ਤ ਆਲੋਚਨਾ

ਸੰਗਰੂਰ 28 ਮਈ (ਧੀਰਜ ਪਸੌਰੀਆ)- ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਸੰਗਰੂਰ ਅਤੇ ਧੂਰੀ ਵਿਚ ਪੁਲਿਸ ਪ੍ਰਸ਼ਾਸਨ ਖਿਲਾਫ਼ ਅਖਤਿਆਰ ਕੀਤੇ ਰਵੱਈਏ ਦੀ ਆਪ ਆਗੂਆਂ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਆਪ ਆਗੂਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ,ਆਮ ਆਦਮੀ ਪਾਰਟੀ ਦੇ ਮਾਲਵਾ ਜੋਨਲ ਮੀਡੀਆ ਇੰਚਾਰਜ ਅਤੇ ਬੁਲਾਰੇ ਅਬਜਿੰਦਰ ਸਿੰਘ ਸੰਘਾ ਅਤੇ ਆਪ ਆਗੂ ਸੁਖਦੇਵ ਕੋਹਰੀਆਂ ਨੇ ਕਿਹਾ ਕਿ ਚੋਣਾਂ ਦੌਰਾਨ ਜਦੋਂ ਪੁਲਿਸ ਪ੍ਰਸ਼ਾਸਨ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਿਹਾ ਸੀ, ਉਸ ਸਮੇਂ ਕੇਂਦਰੀ ਮੰਤਰੀ ਵਲੋਂ ਪੰਜਾਬ ਪੁਲਿਸ ਦੇ ਕਰਮਚਾਰੀਆਂ ਨਾਲ ਬਦਸਲੂਕੀ ਕੀਤੀ ਗਈ। ਕੇਂਦਰੀ ਏਜੰਸੀਆਂ ਦੇ ਨਾਂਅ ਤੇ ਖੁੱਲੀਆਂ ਧਮਕੀਆਂ ਦੇ ਕੇ ਦੁਬਾਅ ਪਾਉਣ ਦੀ ਕੋਸ਼ਿਸ਼ ਕੀਤੀ ਗਈ।

ਕੇਂਦਰੀ ਮੰਤਰੀ ਬਿੱਟੂ ਵੱਲੋਂ ਸੰਗਰੂਰ ਅਤੇ ਧੂਰੀ ਵਿਚ ਪੁਲਿਸ ਪ੍ਰਤੀ ਵਰਤੀ ਗਈ ਭੱਦੀ ਸ਼ਬਦਾਵਲੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ "ਆਪ" ਆਗੂਆਂ ਨੇ ਕਿਹਾ ਕਿ ਬਿੱਟੂ 'ਤੇ ਸੱਤਾ ਦਾ ਹੰਕਾਰ ਸਿਰ ਚੜ ਕੇ ਬੋਲ ਰਿਹਾ ਹੈ, ਬਿੱਟੂ ਕੋਈ ਮੌਕਾ ਨਹੀਂ ਛੱਡਦੇ ਜਿੱਥੇ ਪੰਜਾਬ ਦੀ ਬਦਨਾਮੀ ਕਰਨੀ ਹੋਵੇ। ਸਿੱਧੂ ਨੇ ਕਿਹਾ ਕਿ ਇਹ ਉਹੀ ਬਿੱਟੂ ਹਨ ਜੋ ਕਿਸਾਨ ਅੰਦੋਲਨ ਦੌਰਾਨ ਬੀਜੇਪੀ ਨੂੰ ਪਾਣੀ ਪੀ ਪੀ ਕੇ ਕੋਸਦੇ ਸਨ। ਬੀਜੇਪੀ ਦੀ ਫ਼ਿਤਰਤ ਹੈ ਕਿ ਇਸ ਪਾਰਟੀ ਨੇ ਚੋਣਾਂ ਦੌਰਾਨ ਗੁੰਡਾਗਰਦੀ ਹੇਰਾਫ਼ਰੀ ਕਰਨ ਨੂੰ ਵਰਕਿੰਗ ਸਟਾਈਲ ਬਣਾ ਲਿਆ ਹੈ ਜਿਸ ਦੀ ਮਿਸਾਲ ਪੱਛਮੀ ਬੰਗਾਲ ਦੀਆਂ ਚੋਣਾਂ ਵਿਚ ਦੇਸ਼ ਨੇ ਵੇਖ ਲਈ ਹੈ ਪਰ ਪੰਜਾਬ ਦੇ ਲੋਕ ਇੱਥੇ ਭਾਜਪਾ ਦੀ ਧੱਕੇਸ਼ਾਹੀ ਨੂੰ ਨਹੀਂ ਚੱਲਣ ਦੇਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ