JALANDHAR WEATHER

ਪੰਜਾਬ ਦੇ ਲੋਕਾਂ ਨੇ ਨਫਰਤ ਦੀ ਰਾਜਨੀਤੀ ਨੂੰ ਕੀਤਾ ਰੱਦ-- ਭਰਾਜ

* ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ ਜਿਆਦਾਤਰ ਥਾਵਾਂ ਤੇ ਭਾਜਪਾ ਆਪਣਾ ਖਾਤਾ ਵੀ ਨਹੀਂ ਖੋਲ ਸਕੀ
ਸੰਗਰੂਰ, 29 ਮਈ (ਧੀਰਜ ਪਸੋਰੀਆ)-ਪੰਜਾਬ ਵਿੱਚ ਹੋਈਆਂ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਤੋਂ ਸਾਫ ਹੈ ਕਿ ਪੰਜਾਬ ਦੇ ਲੋਕਾਂ ਨੇ ਨਫ਼ਰਤ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ | ਇਹ ਪ੍ਰਗਟਾਵਾ ਕਰਦਿਆਂ ਹੋਇਆ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਜੋ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਦੇ ਸੁਪਨੇ ਲੈ ਰਹੀ ਹੈ,ਕਈ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ ਆਪਣਾ ਖਾਤਾ ਵੀ ਨਹੀਂ ਖੋਲ ਸਕੀ ਹੈ! ਆਪਣੇ ਆਪ ਨੂੰ ਸ਼ਹਿਰੀ ਚੈਂਪੀਅਨ ਹੋਣ ਦਾ ਦਾਅਵਾ ਕਰਨ ਵਾਲੀ ਭਾਜਪਾ ਪੰਜਾਬ ਦੇ ਕੁੱਲ ਵਾਰਡਾਂ ਵਿੱਚੋਂ ਸਿਰਫ ਛੇ ਸੱਤ ਪ੍ਰਤੀਸ਼ਤ ਵਾਰੜਾਂ ਵਿੱਚ ਹੀ ਆਪਣੇ ਉਮੀਦਵਾਰਾਂ ਨੂੰ ਜਿੱਤ ਦਿਵਾ ਸਕੀ ਹੈ!ਕਈ ਥਾਵਾਂ ਤੇ ਤਾਂ ਭਾਜਪਾ ਆਪਣਾ ਖਾਤਾ ਵੀ ਨਹੀਂ ਖੋਲ ਸਕੀ ਹੈ | ਜਿਲਾ ਸੰਗਰੂਰ ਜਿੱਥੇ ਚਾਰ ਜਗ੍ਹਾ ਨਗਰ ਕੌਂਸਲ ਦੀਆਂ ਚੋਣਾਂ ਹੋਈਆਂ ਸਨ | ਉਹਨਾਂ ਵਿੱਚੋਂ ਤਿੰਨ ਥਾਵਾਂ ਤੇ ਤਾਂ ਭਾਜਪਾ ਨੂੰ ਪੂਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ, ਕਾਰਨ ਇਹੀ ਹੈ ਕਿ ਪੰਜਾਬ ਦੇ ਲੋਕ ਨਾਫਰਤ ਦੀ ਰਾਜਨੀਤੀ ਨਹੀਂ ਚਾਹੁੰਦੇ ਬਲਕਿ ਪੰਜਾਬ ਨੂੰ ਮੁੜ ਰੰਗਲਾ ਬਣਿਆ ਦੇਖਣਾ ਚਾਹੁੰਦੇ ਹਨ | ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ