JALANDHAR WEATHER

ਸ਼ੈੱਡ ਤੋਂ ਡਿੱਗਣ ਕਾਰਨ ਸਿਰ 'ਚ ਸੱਟ ਲੱਗਣ ਨਾਲ ਇੱਕ ਵਿਅਕਤੀ ਗੰਭੀਰ ਜਖਮੀ

ਰਾਮਾ ਮੰਡੀ, 29 ਮਈ ( ਗੁਰਪ੍ਰੀਤ ਸਿੰਘ ਅਰੋੜਾ)-ਰਜਿੰਦਰ ਕੁਮਾਰ ਦੇ ਸ਼ੈੱਡ ਤੋਂ ਡਿੱਗਣ ਕਾਰਨ ਸਿਰ ਵਿੱਚ ਸੱਟ ਲੱਗਣ ਨਾਲ ਗੰਭੀਰ ਜਖਮੀ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ ਅਤੇ ਮੈਂਬਰ ਰਿੰਕਾ ਮਿਸਤਰੀ, ਕਾਲਾ ਬੰਗੀ, ਵਿਕੀ ਕਾਲੜਾ ਮੌਕੇ ਤੇ ਪੁਹੰਚੇ ਅਤੇ ਜ਼ਖਮੀ ਨੂੰ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੀ ਐਂਬੂਲੈਂਸ ਰਾਹੀਂ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਵੱਲੋਂ ਉਸ ਨੂੰ ਫਸਟ ਏਡ ਦੇਣ ਤੋਂ ਬਾਅਦ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਗਿਆ। ਜਿਸ ਦੀ ਪਹਿਚਾਣ ਰਜਿੰਦਰ ਕੁਮਾਰ ਵਾਸੀ ਰਾਮਾ ਮੰਡੀ ਵਜੋ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ