JALANDHAR WEATHER

ਸ੍ਰੀ ਮੁਕਤਸਰ ਸਾਹਿਬ ਦੀ ਨਗਰ ਕੌਂਸਲ ਦੇ 31 ਵਾਰਡਾਂ ਵਿਚੋਂ 22 ਵਾਰਡਾਂ ਤੇ ਜਿੱਤ ਪ੍ਰਾਪਤ ਕਰਕੇ 'ਆਪ' ਨੇ ਮਾਰੀ ਬਾਜ਼ੀ

ਸ੍ਰੀ ਮੁਕਤਸਰ ਸਾਹਿਬ 29 ਮਈ (ਰਣਜੀਤ ਸਿੰਘ ਢਿੱਲੋਂ) - ਨਗਰ ਕੌਂਸਲ ਚੋਣਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 31 ਵਾਰਡਾਂ ਵਿਚੋਂ 22 ਵਾਰਡਾਂ ਵਿਚ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕਰਕੇ ਇਤਿਹਾਸ ਰਚ ਦਿੱਤਾ ਹੈ। ਜਦ ਕਿ ਕਾਂਗਰਸ ਪਾਰਟੀ ਨੂੰ 4 ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੀ 4 ਵਾਰਡਾਂ ਵਿਚ ਜਿੱਤ ਪ੍ਰਾਪਤ ਹੋਈ। ਭਾਰਤੀ ਜਨਤਾ ਪਾਰਟੀ ਨੂੰ ਸਿਰਫ 1 ਸੀਟ ਹੀ ਮਿਲੀ ਹੈ। ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਭਰੋਸਾ ਪ੍ਰਗਟ ਕੀਤਾ ਹੈ। ਸਰਕਾਰ ਵਲੋਂ ਗਰੰਟੀਆਂ ਪੂਰੀਆਂ ਕਰਨ ਤੋਂ ਇਲਾਵਾ ਸ਼ਹਿਰ ਦੇ ਵਿਕਾਸ ਕਾਰਜਾਂ ਕਰਕੇ ਹੀ ਆਮ ਆਦਮੀ ਪਾਰਟੀ ਨੂੰ ਜਿਤਾਉਣ ਲਈ ਲੋਕਾਂ ਨੇ ਤਰਜੀਹ ਦਿੱਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ