JALANDHAR WEATHER

ਨਗਰ ਕੌਂਸਲ ਚੋਣਾਂ ‘ਚ ਕਾਂਗਰਸ ਦਾ ਦਬਦਬਾ, 'ਆਪ' ਨੇ ਵੀ ਦਰਜ ਕਰਾਈ ਹਾਜ਼ਰੀ

ਫ਼ਿਰੋਜ਼ਪੁਰ, 29 ਮਈ (ਰਕੇਸ਼ ਚਾਵਲਾ/ਸੁਖਵਿੰਦਰ ਸਿੰਘ) - ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਵਿਚ ਕਾਂਗਰਸ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 18 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ। ਚੋਣ ਨਤੀਜਿਆਂ ਤੋਂ ਬਾਅਦ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਕਈ ਥਾਵਾਂ ‘ਤੇ ਜਸ਼ਨ ਮਨਾਏ ਗਏ।
ਉੱਥੇ ਹੀ ਆਮ ਆਦਮੀ ਪਾਰਟੀ ਨੇ ਵੀ 5 ਸੀਟਾਂ ਜਿੱਤ ਕੇ ਆਪਣੀ ਮੌਜ਼ੂਦਗੀ ਦਰਜ ਕਰਵਾਈ ਹੈ। ਚੋਣ ਮੈਦਾਨ ਵਿਚ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਜ਼ਾਦ ਉਮੀਦਵਾਰਾਂ ਵਲੋਂ ਵੀ ਜ਼ੋਰਦਾਰ ਮੁਕਾਬਲਾ ਕੀਤਾ ਗਿਆ, ਪਰ ਲੋਕਾਂ ਦਾ ਵੱਧ ਭਰੋਸਾ ਕਾਂਗਰਸ ਪਾਰਟੀ ਉੱਤੇ ਨਜ਼ਰ ਆਇਆ।

ਰਾਜਨੀਤਿਕ ਮਾਹਿਰਾਂ ਮੁਤਾਬਕ ਨਗਰ ਕੌਂਸਲ ਚੋਣਾਂ ਦੇ ਇਹ ਨਤੀਜੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਵੱਡੇ ਸੰਕੇਤ ਮੰਨੇ ਜਾ ਰਹੇ ਹਨ। ਚੋਣ ਨਤੀਜਿਆਂ ਤੋਂ ਬਾਅਦ ਜੇਤੂ ਉਮੀਦਵਾਰਾਂ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਵਿਕਾਸ ਅਤੇ ਲੋਕ ਸੇਵਾ ਨੂੰ ਪਹਿਲ ਦੇਣ ਦੀ ਗੱਲ ਕਹੀ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ