JALANDHAR WEATHER

ਫ਼ਿਰੋਜ਼ਪੁਰ 'ਚ ਤੇਜ਼ ਹਵਾਵਾਂ ਤੇ ਮੋਹਲੇਧਾਰ ਮੀਂਹ ਨਾਲ ਗਰਮੀ ਤੋਂ ਮਿਲੀ ਵੱਡੀ ਰਾਹਤ

ਫ਼ਿਰੋਜ਼ਪੁਰ, 30 ਮਈ (ਗੁਰਿੰਦਰ ਸਿੰਘ) - ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਪ੍ਰੇਸ਼ਾਨ ਫ਼ਿਰੋਜ਼ਪੁਰ ਵਾਸੀਆਂ ਨੂੰ ਸ਼ਨੀਵਾਰ ਸਵੇਰੇ ਮੌਸਮ ਨੇ ਵੱਡੀ ਰਾਹਤ ਦਿੱਤੀ। ਸਵੇਰੇ ਅਚਾਨਕ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋਈਆਂ, ਜਿਸ ਤੋਂ ਬਾਅਦ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਮੋਹਲੇਧਾਰ ਮੀਂਹ ਪੈਣ ਨਾਲ ਤਾਪਮਾਨ ਵਿਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਅਤੇ ਮੌਸਮ ਸੁਹਾਵਣਾ ਹੋ ਗਿਆ। ਗਰਮੀ ਕਾਰਨ ਘਰਾਂ ਵਿਚ ਕੈਦ ਰਹਿਣ ਲਈ ਮਜ਼ਬੂਰ ਲੋਕ ਮੀਂਹ ਪੈਣ ਤੋਂ ਬਾਅਦ ਖੁੱਲ੍ਹੀ ਹਵਾ ਦਾ ਆਨੰਦ ਲੈਂਦੇ ਨਜ਼ਰ ਆਏ। ਕਿਸਾਨਾਂ ਨੇ ਵੀ ਇਸ ਮੀਂਹ ਨੂੰ ਫ਼ਸਲਾਂ ਅਤੇ ਪਸ਼ੂਆਂ ਲਈ ਲਾਭਕਾਰੀ ਦੱਸਿਆ ਹੈ। ਹਾਲਾਂਕਿ ਕੁਝ ਨੀਵੇਂ ਇਲਾਕਿਆਂ ਵਿਚ ਪਾਣੀ ਇਕੱਠਾ ਹੋਣ ਕਾਰਨ ਲੋਕਾਂ ਨੂੰ ਥੋੜ੍ਹੀ ਅਸੁਵਿਧਾ ਦਾ ਸਾਹਮਣਾ ਕਰਨਾ ਪਿਆ। ਮੌਸਮ ਦੇ ਇਸ ਬਦਲਾਅ ਨਾਲ ਸ਼ਹਿਰ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ