JALANDHAR WEATHER

ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਨਵੇਂ ਬਣੇ 17 ਕੌਂਸਲਰਾਂ ਨੂੰ ਦਿੱਤੀ ਵਧਾਈ

ਸ੍ਰੀ ਮੁਕਤਸਰ ਸਾਹਿਬ, 30 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਨਗਰ ਕੌਂਸਲ ਗਿੱਦੜਬਾਹਾ ਵਿਚ ਆਮ ਆਦਮੀ ਪਾਰਟੀ ਨੇ ਕੁੱਲ 19 ਵਾਰਡਾਂ ਵਿਚੋਂ 17 ਵਾਰਡਾਂ ਵਿਚ ਜਿੱਤ ਹਾਸਿਲ ਕੀਤੀ। ਅੱਜ ਨਵੇਂ ਚੁਣੇ ਗਏ ਆਮ ਆਦਮੀ ਪਾਰਟੀ ਦੇ 17 ਕੌਂਸਲਰ ਗ੍ਰਹਿ ਵਿਖੇ ਪਹੁੰਚ ਕੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਮਿਲੇ। ਇਸ ਮੌਕੇ ਵਿਧਾਇਕ ਡਿੰਪੀ ਢਿੱਲੋਂ ਨੇ ਨਵੇਂ ਚੁਣੇ ਗਏ ਕੌਂਸਲਰਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਵੱਡੀ ਜਿੱਤ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗਿੱਦੜਬਾਹਾ ਸ਼ਹਿਰ ਅਤੇ ਗਿੱਦੜਬਾਹਾ ਪਿੰਡ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਨੂੰ ਵੇਖਦਿਆਂ ਵੱਡਾ ਫਤਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਗਤ ਵਲੋਂ ਮਿਲੇ ਪਿਆਰ ਦੇ ਹਮੇਸ਼ਾ ਕਰਜ਼ਦਾਰ ਰਹਿਣਗੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਸ਼ਹਿਰ ਦੇ ਬਹੁਪੱਖੀ ਵਿਕਾਸ ਦੇ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਕੌਂਸਲਰਾਂ ਵਲੋਂ ਸ਼ਹਿਰ ਸਮੁੱਚੇ ਹਲਕੇ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕ ਡਿੰਪੀ ਢਿੱਲੋਂ ਦਾ ਧੰਨਵਾਦ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ