JALANDHAR WEATHER

ਸੀ.ਟੀ. ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਮਨਬੀਰ ਸਿੰਘ ਨੂੰ ਮਿਲਿਆ "ਬਿਗ ਇੰਪੈਕਟ " ਐਵਾਰਡ 2026

ਜਗਰਾਉਂ (ਲੁਧਿਆਣਾ), 30 ਮਈ (ਕੁਲਦੀਪ ਸਿੰਘ ਲੋਹਟ) - ਸੀ.ਟੀ. ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਮਨਬੀਰ ਸਿੰਘ ਨੂੰ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਬਿਗ ਇੰਪੈਕਟ ਐਵਾਰਡ 2026 ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ “ਅਸਾਧਾਰਣ ਉਤਕ੍ਰਿਸ਼ਟਤਾ ਨੂੰ ਅਪਣਾਉਣਾ” ਵਿਸ਼ੇ 'ਤੇ ਕਰਵਾਏ ਗਏ ਸਮਾਗਮ ਦੌਰਾਨ ਦਿੱਤਾ ਗਿਆ।
ਇਹ ਐਵਾਰਡ ਕਵਿੰਦਰ ਗੁਪਤਾ ਵੱਲੋਂ ਡਾ. ਮਨਬੀਰ ਸਿੰਘ ਨੂੰ ਭੇਟ ਕੀਤਾ ਗਿਆ। ਉਨ੍ਹਾਂ ਨੂੰ ਉੱਚ ਸਿੱਖਿਆ ਵਿਚ ਨਵੀਆਂ ਸੋਚਾਂ ਨੂੰ ਉਤਸ਼ਾਹਿਤ ਕਰਨ, ਵਿਦਿਆਰਥੀਆਂ ਦੇ ਵਿਕਾਸ ਲਈ ਕੰਮ ਕਰਨ ਅਤੇ ਸਿੱਖਿਆ ਨੂੰ ਉਦਯੋਗਾਂ ਨਾਲ ਜੋੜਨ ਲਈ ਇਹ ਮਾਣ ਮਿਲਿਆ।
ਡਾ. ਮਨਬੀਰ ਸਿੰਘ ਦੀ ਅਗਵਾਈ ਹੇਠ ਸੀ.ਟੀ. ਯੂਨੀਵਰਸਿਟੀ ਨੇ ਸਿੱਖਿਆ ਦੇ ਖੇਤਰ ਵਿਚ ਕਈ ਨਵੇਂ ਉਪਰਾਲੇ ਕੀਤੇ ਹਨ। ਯੂਨੀਵਰਸਿਟੀ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਵਿਹਾਰਕ ਗਿਆਨ ਅਤੇ ਰੋਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ।
ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਡਾ. ਮਨਬੀਰ ਸਿੰਘ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਉਪਲੱਬਧੀ ਸਿਰਫ਼ ਉਨ੍ਹਾਂ ਦੀ ਨਹੀਂ, ਸਗੋਂ ਸਮੂਹ ਸੀ.ਟੀ. ਪਰਿਵਾਰ ਦੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਅਧਿਆਪਕਾਂ, ਕਰਮਚਾਰੀਆਂ, ਵਿਦਿਆਰਥੀਆਂ ਅਤੇ ਪੁਰਾਤਨ ਵਿਦਿਆਰਥੀਆਂ ਦੀ ਮਿਹਨਤ ਅਤੇ ਸਹਿਯੋਗ ਕਾਰਨ ਹੀ ਇਹ ਸਫਲਤਾ ਸੰਭਵ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ