JALANDHAR WEATHER

ਸਰਕਾਰੀ ਤੈਅ ਮਜ਼ਦੂਰੀ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਕੰਪਨੀ ਦੇ ਮਜ਼ਦੂਰਾਂ ਦੀ ਹੜਤਾਲ

ਡੇਰਾਬੱਸੀ (ਮੁਹਾਲੀ), 30 ਮਈ (ਅਲੀ) - ਡੇਰਾਬੱਸੀ ਸਥਿਤ ਸਮਰਾਟ ਫੋਰਜਿੰਗ ਕੰਪਨੀ ਦੇ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਕੰਮ ਬੰਦ ਕਰ ਹੜਤਾਲ ਸ਼ੁਰੂ ਕਰ ਦਿੱਤੀ। ਮਜ਼ਦੂਰਾਂ ਨੇ ਫੈਕਟਰੀ ਦੇ ਬਾਹਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੰਪਨੀ ਪ੍ਰਬੰਧਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ਨੇ ਦੱਸਿਆ ਕਿ ਸਰਕਾਰ ਵਲੋਂ ਮਜ਼ਦੂਰਾਂ ਲਈ ਜੋ ਘੱਟੋ-ਘੱਟ ਤਨਖਾਹ ਨਿਰਧਾਰਿਤ ਕੀਤੀ ਗਈ ਹੈ, ਉਹ ਉਨ੍ਹਾਂ ਨੂੰ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਠੇਕੇਦਾਰੀ ਪ੍ਰਣਾਲੀ ਹੇਠ ਕੰਮ ਕਰ ਰਹੇ ਕਰਮਚਾਰੀਆਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਤਨਖਾਹ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।
ਮਜ਼ਦੂਰਾਂ ਨੇ ਦੋਸ਼ ਲਾਇਆ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਪ੍ਰਬੰਧਨ ਅੱਗੇ ਰੱਖ ਰਹੇ ਹਨ, ਪਰ ਕੋਈ ਹੱਲ ਨਹੀਂ ਕੀਤਾ ਗਿਆ। ਇਸ ਕਾਰਨ ਉਨ੍ਹਾਂ ਨੂੰ ਕੰਮ ਬੰਦ ਕਰਕੇ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ।ਹੜਤਾਲ ’ਤੇ ਬੈਠੇ ਕਰਮਚਾਰੀਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਵਲੋਂ ਤੈਅ ਕੀਤੀ ਗਈ ਤਨਖਾਹ ਅਤੇ ਹੋਰ ਹੱਕ ਉਨ੍ਹਾਂ ਨੂੰ ਨਹੀਂ ਮਿਲਦੇ, ਉਦੋਂ ਤੱਕ ਉਹ ਹੜਤਾਲ ਖ਼ਤਮ ਨਹੀਂ ਕਰਨਗੇ।ਓਧਰ, ਮਜ਼ਦੂਰਾਂ ਦੇ ਕੰਮ ਬੰਦ ਕਰਨ ਕਾਰਨ ਫ਼ੈਕਟਰੀ ਦੇ ਉਤਪਾਦਨ ’ਤੇ ਵੀ ਅਸਰ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਕੰਪਨੀ ਪ੍ਰਬੰਧਨ ਵਲੋਂ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ ਸੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ