ਡੀ.ਜੀ.ਪੀ. ਪੰਜਾਬ ਵਲੋਂ ਪੁਲਿਸ ਦੇ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਘਰ ਜਾ ਕੇ ਸ਼ਰਧਾਂਜਲੀ ਭੇਟ
ਚੰਡੀਗੜ੍ਹ, 30 ਮਈ - ਡੀ.ਜੀ.ਪੀ. ਪੰਜਾਬ ਨੇ ਅੱਜ ਬਟਾਲਾ ਪੁਲਿਸ ਦੇ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਘਰ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਏ.ਐਸ.ਆਈ. ਜੋਗਾ ਸਿੰਘ ਨੇ ਪੰਜਾਬ ਪੁਲਿਸ ਦੀਆਂ ਉੱਚਤਮ ਪਰੰਪਰਾਵਾਂ ਦੀ ਉਦਾਹਰਣ ਦਿੰਦੇ ਹੋਏ ਡਿਊਟੀ ਦੌਰਾਨ ਆਪਣਾ ਸਰਵੋਚ ਬਲੀਦਾਨ ਦਿੱਤਾ। ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਮਾਣ ਅਤੇ ਸਨਮਾਨ ਨਾਲ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਮੁਸ਼ਕਲ ਸਮੇਂ ਵਿਚ ਪੰਜਾਬ ਪੁਲਿਸ ਉਨ੍ਹਾਂ ਦੇ ਨਾਲ ਖੜੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਘਿਨਾਉਣੇ ਅਪਰਾਧ ਦੇ ਜ਼ਿੰਮੇਵਾਰਾਂ ਨੂੰ ਜਲਦ ਹੀ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾਵੇਗਾ।
;
;
;
;
;
;
;
;