JALANDHAR WEATHER

ਲੁਧਿਆਣਾ ਪਹੁੰਚੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ

ਲੁਧਿਆਣਾ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਪੰਜਾਬ ਸਰਕਾਰ ਵਲੋਂ ਲਿਆਂਦੇ ਗਏ ਬੇਅਦਬੀ ਕਾਨੂੰਨ ਨੂੰ ਸਿੱਖ ਪੰਥ ਵਿਚ ਦਖ਼ਲ ਕਰਾਰ ਦਿੱਤਾ ਹੈ, ਜਿਸ ਨੂੰ ਲੈ ਕੇ ਕੱਲ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਇਕੱਤਰਤਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸੰਬੰਧ ਵਿਚ ਲੁਧਿਆਣਾ ਦੇ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਇਕ ਵਿਸ਼ਾਲ ਪੰਥਕ ਇਕੱਤਰਤਾ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਿਲ ਹੋਏ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇਦਾਰ ਗੜਗਜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬੇਅਦਬੀ ਵਿਰੋਧੀ ਕਾਨੂੰਨ ਰਾਹੀਂ ਸਿੱਖ ਪੰਥ ਵਿਚ ਦਖ਼ਲ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੇਅਦਬੀ ਕਾਨੂੰਨ ਖਿਲਾਫ਼ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਇਕ ਵਿਸ਼ਾਲ ਪੰਥਕ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਜਥੇਦਾਰ ਨੇ ਕਿਹਾ ਕਿ ਸਰਕਾਰ ਕੋਲ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖ਼ਲ ਦੇਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਨੇ ਬੀਤੇ ਸਮੇਂ ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ, ਸਰਕਾਰ ਨੂੰ ਇਹਨਾਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ। ਜਥੇਦਾਰ ਨੇ ਸਖ਼ਤ ਚੇਤਾਵਨੀ ਦਿੰਦਿਆਂ, ਕਿਹਾ ਕਿ ਪੰਥ ਕਦੇ ਵੀ ਸਰਕਾਰ ਦੀ ਦਖ਼ਲਅੰਦਾਜੀ ਨੂੰ ਬਰਦਾਸ਼ਤ ਨਹੀਂ ਕਰੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ