JALANDHAR WEATHER

ਲੁਧਿਆਣਾ ਵਿਖੇ ਬਜ਼ੁਰਗ ਜੋੜੇ ਦੀ ਸ਼ੱਕੀ ਹਾਲਾਤਾਂ 'ਚ ਮੌਤ

ਲੁਧਿਆਣਾ, 30 ਮਈ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਲੁਧਿਆਣਾ ਦੇ ਜਨਤਾ ਨਗਰ ਇਲਾਕੇ ਵਿਚ ਉਸ ਸਮੇਂ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਘਰ ਵਿਚ ਬਜ਼ੁਰਗ ਜੋੜੇ ਦੀ ਲਾਸ਼ ਬਰਾਮਦ ਹੋਈ। ਦੱਸਿਆ ਜਾ ਰਿਹਾ ਕਿ ਇਹ ਬਜ਼ੁਰਗ ਜੌੜਾ ਘਰ ਵਿਚ ਇਕੱਲੇ ਹੀ ਰਹਿੰਦੇ ਸਨ ਅਤੇ ਪਿਛਲੇ ਕਈ ਦਿਨਾਂ ਤੋਂ ਆਸ-ਪਾਸ ਦੇ ਲੋਕਾਂ ਨੇ ਕੋਈ ਹਲਚਲ ਨਹੀਂ ਦੇਖੀ ਗਈ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਬਜ਼ੁਰਗ ਜੋੜੇ ਦੀ ਪਹਿਚਾਣ ਕੁਲਦੀਪ ਸਿੰਘ 75 ਸਾਲਾਂ ਤੇ ਹਰਮੀਤ ਕੌਰ 73 ਸਾਲਾਂ ਦੇ ਰੂਪ ਵਿਚ ਹੋਈ ਹੈ।

ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੂੰ ਪੁਲਿਸ ਕੰਟਰੋਲ ਤੇ ਸੂਚਨਾ ਮਿਲੀ ਸੀ ਕਿ ਘਰ ਵਿਚ ਰਹਿ ਰਹੇ ਬਜ਼ੁਰਗ ਜੋੜੇ ਦੀ ਕੋਈ ਹਲਚਲ ਨਹੀਂ ਦੇਖੀ ਗਈ ਹੈ। ਜਿਸ ਤੋਂ ਬਾਅਦ ਆ ਕੇ ਪੁਲਿਸ ਵਲੋਂ ਇਹ ਜਾਂਚ ਪੜਤਾਲ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਮ੍ਰਿਤਕ ਬਜ਼ੁਰਗ ਜੌੜਾ ਘਰ ਵਿਚ ਇਕੱਲੇ ਹੀ ਰਹਿੰਦੇ ਸਨ ਅਤੇ ਇਹਨਾਂ ਦੀਆਂ ਚਾਰ ਬੇਟੀਆਂ ਹਨ। ਉਹਨਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ