JALANDHAR WEATHER

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਮਿਲੀ ਜ਼ਮਾਨਤ

ਸਨੌਰ, 30 ਮਈ- ਸਨੌਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਪਠਾਣਮਾਜਰਾ ਨੂੰ ਅਦਾਲਤ ਵਲੋਂ ਜ਼ਮਾਨਤ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਹਰਮੀਤ ਸਿੰਘ ਪਠਾਣਮਾਜਰਾ ਇਸ ਸਮੇਂ ਬਠਿੰਡਾ ਜੇਲ੍ਹ ’ਚ ਬੰਦ ਹਨ। ਉਹ ਸੋਮਵਾਰ ਨੂੰ ਜੇਲ੍ਹ ਬਾਹਰ ਆ ਸਕਦੇ ਹਨ।

ਉੱਥੇ ਹੀ ਦੂਜੇ ਪਾਸੇ ਹਰਮੀਤ ਸਿੰਘ ਪਠਾਣਮਾਜਰਾ ਦੇ ਫੇਸਬੁੱਕ ਅਕਾਊਂਟ ’ਤੇ ਇਕ ਪੋਸਟ ਸਾਂਝੀ ਕੀਤੀ ਗਈ ਜਿਸ ’ਚ ਲੋਕਾਂ ਦੇ ਭਰੋਸੇ ਲਈ ਧੰਨਵਾਦ ਜ਼ਾਹਿਰ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਪਠਾਣਮਾਜਰਾ 'ਤੇ ਸਿਵਲ ਲਾਈਨਜ਼ ਪੁਲੀਸ ਥਾਣੇ ਵਿਚ ਇਹ ਮਾਮਲਾ ਜ਼ੀਰਕਪੁਰ ਦੀ ਮਹਿਲਾ ਦੀ ਸ਼ਿਕਾਇਤ 'ਤੇ ਦਰਜ ਹੋਇਆ ਸੀ। ਵਿਧਾਇਕ ਖ਼ਿਲਾਫ਼ ਕਥਿਤ ਤੌਰ 'ਤੇ ਜਬਰ-ਜਨਾਹ, ਧੋਖਾਧੜੀ ਅਤੇ ਅਪਰਾਧਿਕ ਤੌਰ 'ਤੇ ਡਰਾਉਣ-ਧਮਕਾਉਣ ਦੇ ਦੋਸ਼ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ