JALANDHAR WEATHER

ਪੈਟਰੋਲ-ਡੀਜ਼ਲ, ਗੈਸ ਤੇ ਸੀਐਨਜੀ ਕੀਮਤਾਂ ਵਿਚ ਵਾਧੇ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ

ਬਠਿੰਡਾ, 30 ਮਈ (ਅੰਮਿ੍ਤਪਾਲ ਸਿੰਘ ਵਲਾਣ):- ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਸੀਐਨਜੀ ਦੀਆਂ ਕੀਮਤਾਂ ਵਿਚ ਹੋਏ ਵਾਧੇ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਵਲੋਂ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਇਕੱਤਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਖੱਚਰ ਰੇਹੜਿਆਂ 'ਤੇ ਸਵਾਰ ਹੋ ਕੇ ਸੜਕਾਂ 'ਤੇ ਉਤਰਦਿਆਂ ਮਹਿੰਗਾਈ ਵਿਰੁੱਧ ਆਪਣਾ ਰੋਸ ਪ੍ਰਗਟਾਉਂਦੇ ਹੋਏ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਰਾਜਨ ਗਰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ "ਅੱਛੇ ਦਿਨ" ਦੇ ਵਾਅਦੇ ਕੀਤੇ ਸਨ, ਪਰ ਅੱਜ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ਵਿਚ ਹੋਏ ਵਾਧੇ ਦਾ ਸਿੱਧਾ ਅਸਰ ਟਰਾਂਸਪੋਰਟ, ਦੋਪਹੀਆ ਵਾਹਨ ਚਾਲਕਾਂ, ਰੋਜ਼ਾਨਾ ਦਿਹਾੜੀਦਾਰ ਮਜ਼ਦੂਰਾਂ ਅਤੇ ਆਮ ਪਰਿਵਾਰਾਂ 'ਤੇ ਪੈ ਰਿਹਾ ਹੈ। ਇਸ ਮੌਕੇ ਕੇ.ਕੇ ਅਗਰਵਾਲ, ਅਸ਼ੋਕ ਕੁਮਾਰ, ਬਲਵੰਤ ਰਾਏ ਨਾਥ, ਕਿਰਨਜੀਤ ਗਹਿਰੀ, ਰੁਪਿੰਦਰ ਬਿੰਦਰਾ ਸਮੇਤ ਹੋਰ ਆਗੂ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ