JALANDHAR WEATHER

ਅਜਨਾਲਾ ਵਿਖੇ ਨਾਲੇ ਵਿਚ ਡੁੱਬੇ ਨੌਜਵਾਨ ਦੀ ਲਾਸ਼ ਬਰਾਮਦ

ਅਜਨਾਲਾ, 31 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਦੋ ਦਿਨ ਪਹਿਲਾਂ ਅਜਨਾਲਾ ਸ਼ਹਿਰ ਨਾਲ ਵਗਦੇ ਸੱਕੀ ਨਾਲੇ ਵਿਚ ਡੁੱਬੇ 16 ਸਾਲਾ ਨੌਜਵਾਨ ਦੀ ਲਾਸ਼ ਅੱਜ ਸਵੇਰੇ ਬਰਾਮਦ ਹੋ ਗਈ ਹੈ। ਅੱਤ ਦੀ ਗਰਮੀ ਕਰਕੇ 29 ਮਈ ਨੂੰ ਨੌਜਵਾਨ ਅਮਨਦੀਪ ਆਪਣੇ ਦੋਸਤਾਂ ਨਾਲ ਨਹਾਉਣ ਲਈ ਸੱਕੀ ਨਾਲੇ ਗਿਆ ਸੀ, ਜਿੱਥੇ ਉਹ ਅਚਾਨਕ ਪਾਣੀ ਦੇ ਤੇਜ਼ ਵਹਾਅ ਵਿਚ ਫ਼ਸ ਕੇ ਡੁੱਬ ਗਿਆ ਸੀ।

ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਵਲੋਂ ਲਗਾਤਾਰ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਸੀ ਅਤੇ ਬਚਾਅ ਟੀਮਾਂ ਵਲੋਂ ਵੀ ਖੋਜ ਮੁਹਿੰਮ ਚਲਾਈ ਗਈ, ਜਿਸ ਦੌਰਾਨ ਅੱਜ ਸਵੇਰੇ ਨੌਜਵਾਨ ਦੀ ਲਾਸ਼ ਸੱਕੀ ਨਾਲੇ ਵਿਚੋਂ ਬਰਾਮਦ ਕਰ ਲਈ ਗਈ। ਅਮਨਦੀਪ ਦੀ ਲਾਸ਼ ਮਿਲਣ ਦੀ ਖ਼ਬਰ ਸੁਣਦੇ ਹੀ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ। ਮਾਪਿਆਂ ਅਤੇ ਹੋਰ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੂਰੇ ਇਲਾਕੇ ਵਿਚ ਵੀ ਗਮ ਦਾ ਮਾਹੌਲ ਬਣਿਆ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ