ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਸੰਮੇਲਨ
ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 31 ਮਈ (ਜਸਵੰਤ ਸਿੰਘ ਜੱਸ ਅਤੇ ਸ਼ੈਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਪਾਸ ਕੀਤੇ ਗਏ ਸਤਿਕਾਰ ਸੋਧ ਐਕਟ ਦੀਆਂ ਇਤਰਾਜ਼ਯੋਗ ਮੱਦਾਂ ਹਟਾਉਣ ਦੀ ਮੰਗ ਨੂੰ ਲੈ ਕੇ ਬੁਲਾਏ ਗਏ ਵਿਸ਼ਾਲ ਪੰਥਕ ਸੰਮੇਲਨ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਅਵਤਾਰ ਸਿੰਘ ਸੁਰ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਜੋਗਾ ਸਿੰਘ, ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ, ਈਮਾਨ ਸਿੰਘ ਮਾਨ ਅਕਾਲੀ ਦਲ ਅੰਮ੍ਰਿਤਸਰ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਜਸਵਿੰਦਰ ਸਿੰਘ ਜੱਸੀ, ਅਖੰਡ ਕੀਰਤਨੀ ਜਥੇ ਦੇ ਮੁਖੀ ਭਾਈ ਸੁਖਚੈਨ ਸਿੰਘ, ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲੇ, ਸੰਤ ਜੀਤ ਸਿੰਘ ਜੌਹਲਾਂ ਵਾਲੇ ਸਮੇਤ ਹੋਰ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸੰਪਰਦਾਵਾਂ ਦੇ ਮੁਖੀ ਅਤੇ ਪ੍ਰਬੰਧਕ ਸ਼ਾਮਿਲ ਹਨ।
;
;
;
;
;
;
;
;
;