JALANDHAR WEATHER

ਚੰਡੀਗੜ੍ਹ-ਅੰਬਾਲਾ ਹਾਈਵੇ 'ਤੇ ਵੱਡਾ ਸ਼ਰਾਬ ਤਸਕਰੀ ਰੈਕਟ ਬੇਨਕਾਬ, ਤਸਕਰ ਕਾਬੂ

ਜ਼ੀਰਕਪੁਰ, 31 ਮਈ (ਅਲੀ)- ਜ਼ੀਰਕਪੁਰ ਪੁਲਿਸ ਨੇ ਸ਼ਰਾਬ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਚੰਡੀਗੜ੍ਹ-ਅੰਬਾਲਾ ਹਾਈਵੇ 'ਤੇ ਇਕ ਪਿਕਅਪ ਗੱਡੀ ਵਿਚੋਂ ਭਾਰੀ ਮਾਤਰਾ ਵਿਚ ਨਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਆਰੋਪੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੀ ਇਸ ਕਾਰਵਾਈ ਨਾਲ ਖੇਤਰ ਵਿਚ ਸਰਗਰਮ ਸ਼ਰਾਬ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਿਆ ਹੈ।

ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਚੰਡੀਗੜ੍ਹ ਤੋਂ ਇਕ ਵੱਡੀ ਮਾਤਰਾ ਵਿਚ ਸ਼ਰਾਬ ਦੀ ਖੇਪ ਦਿੱਲੀ ਵੱਲ ਭੇਜੀ ਜਾ ਰਹੀ ਹੈ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਚੰਡੀਗੜ੍ਹ-ਅੰਬਾਲਾ ਹਾਈਵੇ 'ਤੇ ਨਾਕਾਬੰਦੀ ਕਰਕੇ ਸ਼ੱਕੀ ਪਿਕਅਪ ਗੱਡੀ ਨੂੰ ਰੋਕਿਆ। ਜਦੋਂ ਵਾਹਨ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 80 ਪੇਟੀਆਂ ਦੇਸੀ ਸ਼ਰਾਬ ਅਤੇ 20 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਮੌਕੇ 'ਤੇ ਹੀ ਪਿਕਅਪ ਚਾਲਕ ਪੰਕਜ ਨੂੰ ਗ੍ਰਿਫ਼ਤਾਰ ਕਰ ਲਿਆ। ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਆਰੋਪੀ ਖ਼ਿਲਾਫ਼ ਪਹਿਲਾਂ ਵੀ ਸ਼ਰਾਬ ਤਸਕਰੀ ਨਾਲ ਸਬੰਧਤ ਮਾਮਲੇ ਦਰਜ ਹਨ ਅਤੇ ਉਹ ਲੰਬੇ ਸਮੇਂ ਤੋਂ ਇਸ ਗੈਰਕਾਨੂੰਨੀ ਧੰਦੇ ਨਾਲ ਜੁੜਿਆ ਹੋ ਸਕਦਾ ਹੈ।

ਜਾਂਚ ਦੌਰਾਨ ਇਹ ਵੀ ਪਤਾ ਲੱਗਾ ਕਿ ਬਰਾਮਦ ਕੀਤੀ ਗਈ ਸ਼ਰਾਬ ਚੰਡੀਗੜ੍ਹ ਮਾਰਕਾ ਹੈ, ਜਿਸ ਦੀ ਵਿਕਰੀ ਸਿਰਫ਼ ਚੰਡੀਗੜ੍ਹ ਖੇਤਰ ਤੱਕ ਹੀ ਸੀਮਿਤ ਹੈ। ਇਸ ਸ਼ਰਾਬ ਨੂੰ ਗੈਰਕਾਨੂੰਨੀ ਢੰਗ ਨਾਲ ਬਾਹਰੀ ਰਾਜਾਂ ਵਿਚ ਤਸਕਰੀ ਕਰਕੇ ਉੱਚੇ ਮੁਨਾਫ਼ੇ ਲਈ ਵੇਚਿਆ ਜਾਂਦਾ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਸ ਮਾਮਲੇ ਦੇ ਤਾਰ ਇਕ ਵੱਡੇ ਤਸਕਰੀ ਗਿਰੋਹ ਨਾਲ ਜੁੜੇ ਹੋ ਸਕਦੇ ਹਨ। ਜ਼ੀਰਕਪੁਰ ਪੁਲਿਸ ਵਲੋਂ ਆਰੋਪੀ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਤਸਕਰੀ ਰੈਕਟ ਵਿਚ ਹੋਰ ਕੌਣ-ਕੌਣ ਸ਼ਾਮਲ ਹੈ ਅਤੇ ਇਹ ਖੇਪ ਕਿਹੜੇ ਲੋਕਾਂ ਤੱਕ ਪਹੁੰਚਾਈ ਜਾਣੀ ਸੀ। ਪੁਲਿਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਪੁੱਛਗਿੱਛ ਦੌਰਾਨ ਸ਼ਰਾਬ ਤਸਕਰੀ ਦੇ ਵੱਡੇ ਨੈੱਟਵਰਕ ਸਬੰਧੀ ਅਹਿਮ ਖੁਲਾਸੇ ਹੋ ਸਕਦੇ ਹਨ।

ਪੁਲਿਸ ਨੇ ਬਰਾਮਦ ਕੀਤੀ ਸ਼ਰਾਬ ਅਤੇ ਪਿਕਅਪ ਗੱਡੀ ਨੂੰ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਇਸ ਕਾਰਵਾਈ ਨੂੰ ਜ਼ੀਰਕਪੁਰ ਪੁਲਿਸ ਦੀ ਸ਼ਰਾਬ ਤਸਕਰੀ ਖ਼ਿਲਾਫ਼ ਇਕ ਵੱਡੀ ਸਫ਼ਲਤਾ ਮੰਨਿਆ ਜਾ ਰਿਹਾ ਹੈ।

 

 

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ