JALANDHAR WEATHER

ਫਲਾਈਓਵਰ ਤੋਂ ਹੇਠਾਂ ਡਿੱਗਣ ਨਾਲ 2 ਨੌਜਵਾਨਾਂ ਦੀ ਮੌਤ

 ਮਲੇਰਕੋਟਲਾ, 31 ਮਈ (ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ-ਰਾਏਕੋਟ ਰੋਡ 'ਤੇ ਬਣੇ ਫਲਾਈਓਵਰ ਦੇ ਉੱਪਰ ਭਿਆਨਕ ਸੜਕੀ ਹਾਦਸਾ ਵਾਪਰਿਆ ਹੈ। ਮੋਟਰਸਾਈਕਲ 'ਤੇ ਸਵਾਰ 2 ਨੌਜਵਾਨਾਂ ਦੀ ਫਲਾਈਓਵਰ ਤੋਂ ਥੱਲੇ ਡਿੱਗਕੇ ਮੌਤ ਹੋਣ ਦੀ ਖ਼ਬਰ ਹੈ। ਮੌਕੇ ਤੇ ਪ੍ਰਾਪਤ ਜਾਣਕਾਰੀ ਅਨੁਸਾਰ 2 ਨੌਜਵਾਨ ਮੋਟਸਾਈਕਲ ਤੇ ਸਵਾਰ ਹੋ ਕੇ ਰਾਏਕੋਟ ਵਾਲੇ ਪਾਸਿਓਂ ਮਲੇਰਕੋਟਲਾ ਵੱਲ ਨੂੰ ਆ ਰਹੇ ਸੀ। ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੂਜੇ ਜ਼ਖਮੀ ਨੌਜਵਾਨ ਨੇ ਹਸਪਤਾਲ ਵਿਖੇ ਜਾਕੇ ਦਮ ਤੋੜਿਆ। ਇਸ ਵਾਪਰੀ ਮੰਦਭਾਗੀ ਘਟਨਾ ਨੂੰ ਲੈ ਕੇ ਮਲੇਰਕੋਟਲਾ ਪੁਲਿਸ ਜਾਂਚ 'ਚ ਜੁਟ ਗਈ ਹੈ ਕਿ ਆਖਿਰ ਇਸ ਹਾਦਸੇ ਦੇ ਕੀ ਕਾਰਨ ਰਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ