ਨਰੇਸ਼ ਕੁਮਾਰ ਕਾਲਾ ਬਣੇ ਅਨਾਜ ਮੰਡੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ
ਸੰਗਰੂਰ, 16 ਮਈ (ਧੀਰਜ ਪਸੋਰੀਆ)- ਅਨਾਜ ਮੰਡੀ ਮਜ਼ਦੂਰ ਯੂਨੀਅਨ ਸੰਗਰੂਰ ਦੀਆਂ ਹੋਈਆਂ ਚੋਣਾਂ ਵਿਚ ਅੱਜ ਨਰੇਸ਼ ਕੁਮਾਰ ਕਾਲਾ ਨੂੰ ਪ੍ਰਧਾਨ ਚੁਣ ਲਿਆ ਗਿਆ ਹੈ। ਪੋਲ ਹੋਈਆਂ ਕੁੱਲ 146 ਵੋਟਾਂ ਵਿਚੋਂ ਚਾਰ ਵੋਟਾਂ ਰੱਦ ਹੋ ਗਈਆਂ। ਨਰੇਸ਼ ਕੁਮਾਰ ਕਾਲਾ ਨੇ 78 ਵੋਟਾਂ ਪ੍ਰਾਪਤ ਕਰਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਜ਼ਿਕਰ ਯੋਗ ਹੈ ਕਿ ਉਸ ਦੇ ਮੁਕਾਬਲੇ ਵਿਚ ਭੀਮ ਸੈਨ ਅਤੇ ਕੁਲਦੀਪ ਕੁਮਾਰ ਸੰਜੇ ਨੇ ਚੋਣ ਲੜੀ ਸੀ। ਨਰੇਸ਼ ਕੁਮਾਰ ਕਾਲਾ ਨੇ ਇਸ ਜਿੱਤ ਲਈ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਸ ਦੀ ਨਹੀਂ ਬਲਕਿ ਅਨਾਜ ਮੰਡੀ ਦੇ ਸਾਰੇ ਮਜ਼ਦੂਰਾਂ ਦੀ ਹੈ। ਉਹ ਮਿਲੀ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰ ਅਤੇ ਤਨਦੇਹੀ ਨਾਲ ਨਿਭਾਉਣਗੇ।
ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਆੜਤੀਆ ਐਸੋਸੀਏਸ਼ਨ ਸੰਗਰੂਰ ਦੇ ਸਾਬਕਾ ਪ੍ਰਧਾਨ ਸ਼ੀਸ਼ਨ ਕੁਮਾਰ ਤੁੰਗਾਂ, ਕੇਵਲ ਗੁਪਤਾ, ਵਿਜੇ ਜੈਨ, ਕਮਲ ਮਿੱਤਲ, ਮਨੋਜ ਗਰਗ, ਹਰਿੰਦਰ ਬਾਵਾ, ਪ੍ਰਦੀਪ ਸਿੰਗਲਾ, ਨਰੇਸ਼ ਵਿਕੀ, ਅਮਨ ਪੂਨੀਆਂ, ਜਤਿੰਦਰ ਗਰੇਵਾਲ, ਨਰਿੰਦਰ ਨਿੰਦੀ, ਕੁਲਦੀਪ ਤਿਵਾੜੀ, ਕੇਸ਼ਵ ਸਿੰਗਲਾ, ਚਰਨਜੀਤ ਸ਼ਰਮਾ, ਦਲਵੀਰ ਔਲਖ, ਦਰਸ਼ਨ ਕੁਮਾਰ ਤੁੰਗਾਂ, ਹਰਦੀਪ ਸ਼ਰਮਾ ਤੋਂ ਇਲਾਵਾ ਅਕਾਊਂਟੈਂਟ ਯੂਨੀਅਨ ਦੇ ਜ਼ਿਲਾ ਪ੍ਰਧਾਨ ਧਰਮਿੰਦਰ ਤਿਵਾੜੀ, ਸੁਰਜੀਤ ਭੁੱਲਰ, ਬਲਜੀਤ ਕਾਂਝਲਾ, ਗੋਗੀ ਉਭਾਵਾਲ, ਵਕੀਲ ਮਛਾਲ, ਵਰਨ ਬੰਟੀ, ਪ੍ਰੇਮਜੀਤ ਸ਼ਰਮਾ, ਅਨਾਜ ਮੰਡੀ ਮਜ਼ਦੂਰ ਯੂਨੀਅਨ ਦੇ ਸੂਬਾਈ ਚੇਅਰਮੈਨ ਰਾਜਕੁਮਾਰ ਰਾਜੂ, ਭੀਮ ਸੈਨ, ਲਲਿਤ ਕੁਮਾਰ, ਕੁਲਦੀਪ ਕੁਮਾਰ, ਜਰਨੈਲ ਫੌਜੀ ਨੇ ਨਰੇਸ਼ ਕੁਮਾਰ ਕਾਲਾ ਦੇ ਪ੍ਰਧਾਨ ਬਣਨ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
;
;
;
;
;
;
;