ਡੇਰਾ ਬਾਬਾ ਨਾਨਕ ਪੁਲਿਸ ਵਲੋਂ ਹੈਰੋਇਨ ਮਾਮਲੇ ਵਿਚ ਨਾਮਜ਼ਦ 5 ਦੋਸ਼ੀਆਂ ਦੀ ਪ੍ਰਾਪਰਟੀ ਫਰੀਜ਼
ਡੇਰਾ ਬਾਬਾ ਨਾਨਕ,1 ਜੂਨ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਪੁਲਿਸ ਵਲੋਂ ਬੀਤੇ ਸਾਲ 10 ਕਿਲੋ ਤੋਂ ਵੱਧ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਗਏ ਪੰਜ ਦੋਸ਼ੀਆ ਦੀ ਪ੍ਰਾਪਰਟੀ ਸੀਜ ਕਰਨ ਦਾ ਸਮਾਂ ਪ੍ਰਾਪਤ ਹੋਇਆ ਹੈ। ਇਨ੍ਹਾਂ ਦੋਸ਼ੀਆਂ ਨੂੰ ਪੁਲਿਸ ਵਲੋਂ ਬੀਤੇ ਸਾਲ ਕਾਬੂ ਕਰਕੇ ਜੇਲ ਦੀਆਂ ਸਲਾਖਾਂ ਪਿੱਛੇ ਭੇਜਿਆ ਗਿਆ ਸੀ ਤੇ ਫੜੇ ਗਏ ਦੋਸ਼ੀ ਜ਼ਿਲ੍ਹਾ ਗੁਰਦਾਸਪੁਰ ਅਤੇ ਜਿਲਾ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਦੇ ਰਹਿਣ ਵਾਲੇ ਸਨ। ਪੁਲਿਸ ਵਲੋਂ ਫੜੇ ਗਏ ਦੋਸ਼ੀਆ ਦੀਆਂ ਨਸ਼ੇ ਦੇ ਕਾਲੇ ਕਾਰੋਬਾਰ ਤੋਂ ਬਣਾਈਆਂ ਗਈਆਂ ਪ੍ਰੋਪਰਟੀਆਂ ਫਰੀਜ਼ ਕਰਨ ਲਈ ਉੱਚ ਅਧਿਕਾਰੀਆਂ ਨੂੰ ਕਾਗਜਾਤ ਭੇਜੇ ਗਏ ਸਨ ਤੇ ਅੱਜ ਉਨ੍ਹਾਂ ਦੋਸ਼ੀਆਂ ਦੀਆਂ ਸਰਕਾਰ ਵਲੋਂ ਪ੍ਰਾਪਰਟੀਆਂ ਫਰੀਜ਼ ਕਰਨ ਦੇ ਪ੍ਰਸ਼ਾਸਨ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਡੀ.ਐਸ.ਪੀ. ਜੋਗਾ ਸਿੰਘ ਵਲੋਂ ਪ੍ਰੈਸ ਕਾਨਫਰਸ ਕਰਕੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਛੇੜੇ ਗਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬੀਤੀ 21 ਸਤੰਬਰ 2025 ਨੂੰ ਪੰਜ ਨਸ਼ਾ ਤਸਕਰਾਂ ਨੂੰ 10 ਕਿਲੋ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਿਖੇ ਮੁਕਦਮਾ ਦਰਜ ਕੀਤਾ ਗਿਆ ਸੀ ਤੇ ਅੱਜ ਉਨ੍ਹਾਂ ਪੰਜਾਂ ਨਸ਼ਾ ਤਸਕਰਾਂ ਦੀ ਇਕ ਕਰੋੜ 25 ਲੱਖ ਰੁਪਏ ਦੀ ਪ੍ਰੋਪਰਟੀ ਫਰੀਜ ਕੀਤੀ ਗਈ ਹੈ ਜੋ ਕਿ ਜ਼ਿਲਾ ਗੁਰਦਾਸਪੁਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਪਿੰਡਾਂ ਦੇ ਰਹਿਣ ਵਾਲੇ ਹਨ। ਇਸ ਮੌਕੇ ਉਨ੍ਹਾਂ ਹੋਰਨਾਂ ਨਸ਼ਾ ਤਸਕਰਾਂ ਅਤੇ ਭੈੜੇ ਅੰਸਰਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਆਪੋ ਆਪਣੇ ਕਾਲੇ ਕਾਰੋਬਾਰ ਛੱਡ ਦੇਣ ਨਹੀਂ ਤਾਂ ਉਨ੍ਹਾਂ ਉੱਪਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
;
;
;
;
;
;
;