JALANDHAR WEATHER

ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਅਹਿਮ ਕਦਮ, ਸੇਵਾ ਨਿਯਮਾਂ 'ਚ ਸੋਧ ਮਨਜ਼ੂਰ

ਚੰਡੀਗੜ੍ਹ, 1 ਜੂਨ 2026- ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਚੋਣ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਅਤੇ ਤੇਜ਼ ਬਣਾਉਣ ਲਈ ਵਿਭਾਗ ਦੇ ਸੇਵਾ ਨਿਯਮਾਂ ਵਿਚ ਅਹਿਮ ਸੋਧ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਵੋਟਰ ਸੂਚੀਆਂ ਦੀ ਸੁਧਾਈ (SIR) ਦੇ ਕੰਮ ਨੂੰ ਦੇਖਦੇ ਹੋਏ, ਚੋਣ ਕਾਨੂੰਗੋ ਤੋਂ ਚੋਣ ਤਹਿਸੀਲਦਾਰ ਵਜੋਂ ਤਰੱਕੀ ਲਈ ਲੋੜੀਂਦੇ ਤਜ਼ਰਬੇ ਨੂੰ 15 ਸਾਲ ਤੋਂ ਘਟਾ ਕੇ 12 ਸਾਲ ਕਰ ਦਿੱਤਾ ਗਿਆ ਹੈ। ਇਸ ਨਾਲ ਤਹਿਸੀਲਦਾਰਾਂ ਦੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ ਅਤੇ ਚੋਣ ਪ੍ਰਕਿਰਿਆ ਵਿਚ ਤੇਜ਼ੀ ਆਵੇਗੀ।

ਇਸ ਮੀਟਿੰਗ ਵਿਚ ਜਲ ਸਰੋਤ ਵਿਭਾਗ ਦੀ ਸਾਲ 2025-26 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਦੇ ਸਰਕਾਰੀ ਵਿਭਾਗਾਂ ਦੇ ਕੰਮਕਾਜ ਨੂੰ ਪਾਰਦਰਸ਼ੀ ਅਤੇ ਸਮਾਂ-ਬੱਧ ਬਣਾਉਣ ਲਈ 'ਤੁਹਾਡੀ ਸਰਕਾਰ' ਲਗਾਤਾਰ ਠੋਸ ਕਦਮ ਚੁੱਕ ਰਹੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ