ਲੋਪੋਕੇ ਵਿਖੇ 'ਮੇਰੀ ਰਸੋਈ ਸਕੀਮ' ਤਹਿਤ ਨੀਲੇ ਕਾਰਡ ਧਾਰਕਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ
ਚੋਗਾਵਾਂ/ਅੰਮ੍ਰਿਤਸਰ, 1 ਜੂਨ (ਗੁਰਵਿੰਦਰ ਸਿੰਘ ਕਲਸੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮੇਰੀ ਰਸੋਈ ਯੋਜਨਾ' ਤਹਿਤ ਅੱਜ ਕਸਬਾ ਲੋਪੋਕੇ ਵਿਖੇ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਹੇਠ ਨੀਲੇ ਕਾਰਡ ਲਾਭਪਾਤਰੀਆਂ ਨੂੰ ਸਾਬਕਾ ਸਰਪੰਚ ਅਮਰਦੀਪ ਸਿੰਘ ਨੇ ਰਾਸ਼ਨ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡੀਪੂ ਹੋਲਡਰ ਅਮਿਤ ਛਾਬੜਾ, ਰਜੇਸ਼ ਤਨੇਜਾ ਤੇ ਡੀਪੂ ਹੋਲਡਰ ਸਰਬਜੀਤ ਕੌਰ, ਸਪਿੰਦਰ ਸਿੰਘ ਆਦਿ ਮੌਜੂਦ ਸਨ।
ਇਸ ਮੌਕੇ ਅਮਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਮੇਰੀ ਰਸੋਈ ਸਕੀਮ' ਦਾ ਮੁੱਖ ਉਦੇਸ਼ ਆਰਥਿਕ ਤੌਰ ਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਹੈ। ਤਾਂ ਜੋ ਕੋਈ ਵੀ ਪਰਿਵਾਰ ਰੋਜ਼ਾਨਾ ਦੀਆਂ ਜਰੂਰੀ ਵਸਤਾਂ ਤੋ ਵਾਂਝਾ ਨਾ ਰਹੇ। ਇਸ ਮੌਕੇ ਰਾਸ਼ਨ ਕਿੱਟਾਂ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦਾ ਧੰਨਵਾਦ ਕੀਤਾ।
;
;
;
;
;
;
;