ਬਿਕਰਮ ਸਿੰਘ ਮਜੀਠੀਆ 'ਤੇ ਪੰਜਾਬ ਪੁਲਿਸ ਵਲੋਂ ਦਰਜ ਕੀਤੇ ਪਰਚੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਅੰਮ੍ਰਿਤਸਰ, 1 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਦਰਜ ਕੀਤੇ ਗਏ ਪਰਚੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਲੋਕਤੰਤਰ ਵਿਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਏਜੰਸੀਆਂ ਅਤੇ ਕਾਨੂੰਨੀ ਪ੍ਰਕਿਰਿਆਵਾਂ ਦੀ ਦੁਰਵਰਤੋਂ ਹੈ, ਜਿਸ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਮਜੀਠਾ ਹਲਕੇ ਵਿਚ ਚੋਣਾਂ ਦੌਰਾਨ ਵੱਡੀ ਧੱਕੇਸ਼ਾਹੀ ਦੇ ਬਾਵਜੂਦ ਵੀ ਲੋਕਾਂ ਨੂੰ ਸ. ਮਜੀਠੀਆ ਨਾਲੋਂ ਤੋੜਨ ਵਿਚ ਕਾਮਯਾਬ ਨਹੀਂ ਹੋਈ, ਇਸੇ ਦੀ ਰੰਜਿਸ਼ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਹਥਕੰਡਿਆਂ ਨੂੰ ਭਲੀ-ਭਾਂਤੀ ਸਮਝਦੇ ਹਨ ਅਤੇ ਲੋਕਤੰਤਰ ਨੂੰ ਕਮਜ਼ੋਰ ਕਰਨ ਵਾਲੀਆਂ ਕੋਸ਼ਿਸ਼ਾਂ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦੇਣਗੇ।
;
;
;
;
;
;
;