JALANDHAR WEATHER

ਸ਼ਾਹਕੋਟ ’ਚ ਨੌਜਵਾਨ ਨੇ ਸਲਫਾਸ ਨਿਗਲ ਕੇ ਜੀਵਨ ਲੀਲਾ ਕੀਤੀ ਸਮਾਪਤ

ਸ਼ਾਹਕੋਟ, 1 ਜੂਨ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਵਿਖੇ ਇਕ ਨੌਜਵਾਨ ਵਲੋਂ ਸਲਫਾਸ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕੀਤੀ ਗਈ ਹੈ। ਸਲਫਾਸ ਨਿਗਲਣ ਤੋਂ ਬਾਅਦ ਲੜਕੇ ਨੂੰ ਸਰਕਾਰੀ ਹਸਪਤਾਲ ਸ਼ਾਹਕੋਟ ਵਿਖੇ ਲਿਆਂਦਾ, ਜਿਥੇ ਮੌਕੇ ’ਤੇ ਮੌਜੂਦ ਡਾਕਟਰ ਵਲੋਂ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਸਰਕਾਰੀ ਹਸਪਪਾਲ ਜਲੰਧਰ ਵਿਖੇ ਰੈਫ਼ਰ ਕਰ ਦਿੱਤਾ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਸ਼ਾਹਕੋਟ ਪੁਲਿਸ ਵਲੋਂ ਇਸ ਖ਼ੁਦਕੁਸ਼ੀ ਮਾਮਲੇ ਵਿਚ ਕਾਰਵਾਈ ਕਰਦਿਆਂ ਮਿ੍ਰਤਕ ਨੌਜਵਾਨ ਦੇ ਪਿਤਾ ਸਤਨਾਮ ਪੁੱਤਰ ਬਲਦੇਵ ਰਾਜ ਵਾਸੀ ਮਹੱਲਾ ਆਦਰਸ਼ ਨਗਰ ਧੂੜਕੋਟ ਸ਼ਾਹਕੋਟ ਦੇ ਬਿਆਨਾਂ ’ਤੇ ਜੋਗਾ (ਤਾਈ ਜਗੀਰੋ) ਪੁੱਤਰ ਤਰਸੇਮ ਵਾਸੀ ਪਿੰਡ ਸਲੈਚਾਂ ’ਤੇ ਸ਼ਾਹਕੋਟ ਥਾਣੇ ਵਿਖੇ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ