ਦਿੱਲੀ ਅਗਨੀਕਾਂਡ: ਪ੍ਰਧਾਨ ਮੰਤਰੀ ਵਲੋਂ ਆਰਥਿਕ ਮਦਦ ਦਾ ਐਲਾਨ
ਨਵੀਂ ਦਿੱਲੀ,3 ਜੂਨ- ਦਿੱਲੀ ’ਚ ਵਾਪਰੇ ਅਗਨੀਕਾਂਡ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਦਿੱਲੀ ਦੇ ਮਾਲਵੀਆ ਨਗਰ ਵਿਚ ਅੱਗ ਲੱਗਣ ਦੀ ਘਟਨਾ ਕਾਰਨ ਹੋਈਆਂ ਜਾਨਾਂ ਦਾ ਨੁਕਸਾਨ ਦੁਖਦਾਈ ਹੈ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਸੰਵੇਦਨਾ ਹੈ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ। ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਹਰੇਕ ਮ੍ਰਿਤਕ ਦੇ ਨੇੜਲੇ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਮਦਦ ਦਿੱਤੀ ਜਾਵੇਗੀ ਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
;
;
;
;
;
;
;