ਚੇਅਰਮੈਨ ਰਣਜੀਤ ਸਿੰਘ ਚੀਮਾ ਅਤੇ ਬਲਜੀਤ ਸਿੰਘ ਚੀਮਾ ਨੂੰ ਸਦਮਾ, ਪਿਤਾ ਦਾ ਦਿਹਾਂਤ
ਪੱਟੀ (ਤਰਨਤਾਰਨ), 3 ਜੂਨ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਅਤੇ ਬਲਜੀਤ ਸਿੰਘ ਚੀਮਾ ਨੂੰ ਉਸ ਸਮੇਂ ਭਾਰੀ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਗੁਰਦੇਵ ਸਿੰਘ ਚੀਮਾ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ। ਉਨ੍ਹਾਂ ਦਾ ਅੰਤਿਮ ਸੰਸਕਾਰ ਮਿਤੀ 04 ਜੂਨ 2026 ਸਵੇਰੇ 11 ਵਜ਼ੇ ਪਿੰਡ ਚੀਮਾਂ ਕਲਾਂ ਤਹਿਸੀਲ ਪੱਟੀ ਜ਼ਿਲ੍ਹਾ ਤਰਨਤਾਰਨ ਵਿਖੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿੱਚ ਚੇਅਰਮੈਨ ਚੀਮਾ ਅਤੇ ਪਰਿਵਾਰ ਨਾਲ ਇਲਾਕੇ ਦੇ ਵੱਖ ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸਖਸ਼ੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
;
;
;
;
;
;
;