ਕੁਵੈਤ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹੋਏ ਹਮਲੇ ਦੀ ਨਿੰਦਾ ਕਰਦੇ ਹਾਂ - ਵਿਦੇਸ਼ ਮੰਤਰਾਲਾ
ਨਵੀਂ ਦਿੱਲੀ, 3 ਮਈ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ - "ਅਸੀਂ ਅੱਜ ਕੁਵੈਤ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹੋਏ ਹਮਲੇ ਦੀ ਨਿੰਦਾ ਕਰਦੇ ਹਾਂ ਜਿਸ ਵਿਚ ਇਕ ਭਾਰਤੀ ਨਾਗਰਿਕ ਦੀ ਮੌਤ ਹੋ ਗਈ ਹੈ ਅਤੇ ਸਾਡੇ ਕਈ ਨਾਗਰਿਕ ਜ਼ਖਮੀ ਹੋਏ ਹਨ। ਪੱਛਮੀ ਏਸ਼ੀਆ ਵਿਚ ਟਕਰਾਅ ਦੀ ਸ਼ੁਰੂਆਤ ਤੋਂ ਬਾਅਦ, ਅਸੀਂ ਜ਼ੋਰਦਾਰ ਅਪੀਲ ਕੀਤੀ ਹੈ ਕਿ ਨਾਗਰਿਕ ਆਬਾਦੀ ਅਤੇ ਨਾਗਰਿਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਨਾ ਬਣਾਇਆ ਜਾਵੇ। ਅਸੀਂ ਫਿਰ ਤੋਂ ਧਿਰਾਂ ਨੂੰ ਅਜਿਹੇ ਹਮਲੇ ਬੰਦ ਕਰਨ ਦਾ ਸੱਦਾ ਦਿੰਦੇ ਹਾਂ।ਅਸੀਂ ਦੁਖੀ ਪਰਿਵਾਰ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ। ਸਾਡਾ ਦੂਤਾਵਾਸ ਜ਼ਖਮੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਅਸੀਂ ਭਾਰਤੀ ਨਾਗਰਿਕਾਂ ਦੀ ਭਲਾਈ ਲਈ ਸਥਾਨਕ ਅਧਿਕਾਰੀਆਂ ਨਾਲ ਨੇੜਲੇ ਸੰਪਰਕ ਵਿਚ ਰਹਿੰਦੇ ਹਾਂ।ਖੇਤਰ ਭਰ ਵਿਚ ਭਾਰਤੀ ਮਿਸ਼ਨ ਅਤੇ ਪੋਸਟਾਂ ਅਲਰਟ 'ਤੇ ਹਨ ਅਤੇ ਸਾਡੇ ਭਾਈਚਾਰੇ ਦਾ ਸਰਗਰਮੀ ਨਾਲ ਸਮਰਥਨ ਕਰਨਾ ਜਾਰੀ ਰੱਖਦੀਆਂ ਹਨ।"
;
;
;
;
;
;
;