ਕਾਂਗਰਸ ਵਲੋਂ ਨੀਟ ਪੇਪਰ ਲੀਕ ਮਾਮਲੇ ਅਤੇ ਸੀ.ਬੀ.ਐਸ.ਈ. ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਾਮ ਮੌਕੇ ਬਲਾਕ ਕਾਂਗਰਸ ਕਮੇਟੀ ਦੀ ਅਗਵਾਈ ਵਿਚ ਵੱਖ ਵੱਖ ਆਗੂਆਂ ਅਤੇ ਵਰਕਰਾਂ ਵਲੋਂ ਨੀਟ ਪੇਪਰ ਲੀਕ ਅਤੇ ਸੀ.ਬੀ.ਐਸ.ਈ. ਵਿਚ ਫੈਲੀ ਅਵਿਵਸਥਾ ਅਤੇ ਮਾੜੇ ਪ੍ਰਬੰਧਾਂ ਦੇ ਵਿਰੋਧ ਵਿਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਪੁਤਲੇ ਵੀ ਫੂਕੇ। ਉਹ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ ਕਰ ਰਹੇ ਸਨ।ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਦੇਸ਼ ਭਰ ਤੋਂ 22 ਲੱਖ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਦਿੱਤੀ ਸੀ, ਪਰ ਬਾਅਦ ਵਿਚ ਇਹ ਸਾਹਮਣੇ ਆਇਆ ਕਿ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਇਹ ਦੂਜੀ ਵਾਰ ਹੋਇਆ ਹੈ, ਜਦੋਂ ਨੀਟ ਦਾ ਪੇਪਰ ਲੀਕ ਹੋਇਆ ਹੈ, ਲੇਕਿਨ ਇਸ ਮਾਮਲੇ ਵਿਚ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ।ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕਰਦਿਆਂ ਸਵਾਲ ਕੀਤਾ ਕਿ ਜਦੋਂ ਇਹ ਆਪਣੇ ਹਰ ਫਰਜ਼ ਵਿਚ ਅਸਫਲ ਰਹੇ ਹਨ, ਤਾਂ ਪ੍ਰਧਾਨ ਮੰਤਰੀ ਮੋਦੀ ਇਨ੍ਹਾਂ ਨੂੰ ਬਚਾਉਣ ਅਤੇ ਸੁਰੱਖਿਆ ਦੇਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹਨ।
;
;
;
;
;
;
;