9 ਘੰਟੇ ਦੀ ਲੰਬੀ ਪੁੱਛਗਿੱਛ ਤੋਂ ਬਾਅਦ ਈ.ਡੀ. ਦਫਤਰ ਤੋਂ ਬਾਹਰ ਆਏ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ
ਜਲੰਧਰ, 3 ਜੂਨ (ਸ਼ਿਵ)- 9 ਘੰਟੇ ਦੀ ਲੰਬੀ ਪੁੱਛਗਿੱਛ ਤੋਂ ਬਾਅਦ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਈ.ਡੀ. ਦਫਤਰ ਤੋਂ ਬਾਹਰ ਆਏ। ਦੱਸ ਦਈਏ ਕਿ ਮਨੀ ਲਾਂਡਰਿੰਗ ਮਾਮਲਿਆਂ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਟੀਮ ਲਗਾਤਾਰ ਕਾਰਵਾਈ ਵਿਚ ਹੈ। ਕੱਲ੍ਹ ਹੀ ਈ.ਡੀ. ਦੀ ਟੀਮ ਨੇ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਤੋਂ ਮਨੀ ਲਾਂਡਰਿੰਗ ਮਾਮਲੇ ਦੇ ਸੰਬੰਧ ਵਿਚ ਅੱਠ ਘੰਟੇ ਪੁੱਛਗਿੱਛ ਕੀਤੀ। ਅਰੋੜਾ ਕੱਲ੍ਹ ਸਵੇਰੇ 11 ਵਜੇ ਜਾਂਚ ਵਿਚ ਹਿੱਸਾ ਲੈਣ ਲਈ ਈ.ਡੀ. ਦਫ਼ਤਰ ਪਹੁੰਚੇ ਅਤੇ ਪੁੱਛਗਿੱਛ ਤੋਂ ਬਾਅਦ ਦੇਰ ਸ਼ਾਮ ਦਫ਼ਤਰ ਤੋਂ ਚਲੇ ਗਏ।
ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਮਈ 2023 ਵਿਚ ਵਿਜੀਲੈਂਸ ਬਿਊਰੋ ਦੁਆਰਾ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਕਿੱਕੀ ਢਿੱਲੋਂ ਜਾਂਚ ਵਿਚ ਹਿੱਸਾ ਲੈਣ ਲਈ ਅੱਜ ਨਿਰਧਾਰਤ ਸਮੇਂ 'ਤੇ ਈ.ਡੀ. ਸਾਹਮਣੇ ਪੇਸ਼ ਹੋਏ।
;
;
;
;
;
;
;