JALANDHAR WEATHER

ਇੰਡੀਆ ਗਠਬੰਧਨ 'ਚ ਬੈਠਕ ਤੋਂ ਪਹਿਲਾਂ ਮਤਭੇਦ, ਡੀ.ਐਮ.ਕੇ. ਅਤੇ 'ਆਪ' ਨੇ ਕੀਤਾ ਬਾਈਕਾਟ

ਦਿੱਲੀ, 7 ਜੂਨ- ਵਿਰੋਧੀ ਪਾਰਟੀਆਂ ਦੇ ਇੰਡੀਆ ਗਠਬੰਧਨ ਦੀ 8 ਜੂਨ ਨੂੰ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਭਾਈਵਾਲ ਪਾਰਟੀਆਂ ਵਿਚਾਲੇ ਮਤਭੇਦ ਸਾਹਮਣੇ ਆ ਗਏ ਹਨ। ਇਕ ਪਾਸੇ ਸੀ.ਪੀ.ਆਈ.ਐਮ. ਨੇ ਕੇਰਲ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਵਲੋਂ ਲਾਏ ਦੋਸ਼ਾਂ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ, ਉਥੇ ਹੀ ਡੀ.ਐਮ.ਕੇ. ਨੇ ਮੀਟਿੰਗ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੌਰਾਨ ਭਾਜਪਾ ਆਗੂਆਂ ਨੇ ਵਿਰੋਧੀ ਗਠਬੰਧਨ ਦੀ ਏਕਤਾ 'ਤੇ ਸਵਾਲ ਖੜ੍ਹੇ ਕੀਤੇ ਹਨ।

ਇੰਡੀਆ ਗਠਬੰਧਨ 'ਚ ਬੈਠਕ ਤੋਂ ਪਹਿਲਾਂ ਤਣਾਅ ਵੱਧ ਗਿਆ ਹੈ। ਸੀ.ਪੀ.ਆਈ.ਐਮ. ਨੇ ਕਾਂਗਰਸ ਤੋਂ ਜਵਾਬ ਮੰਗਿਆ ਹੈ ਅਤੇ ਡੀ.ਐਮ.ਕੇ. ਨੇ ਬਾਈਕਾਟ ਕੀਤਾ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

2 ਕਾਲਾ ਗਾਬਾ ਕਤਲ ਕਾਂਡ ਦੇ ਮੁੱਖ ਦੋਸ਼ੀ ਨੇ ਹਥਿਆਰ ਬਰਾਮਦਗੀ ਦੌਰਾਨ ਪੁਲਿਸ 'ਤੇ ਕੀਤੀ ਫਾਇਰਿੰਗ,ਜਵਾਬੀ ਕਾਰਵਾਈ ਵਿਚ ਇਕ ਦੋਸ਼ੀ ਜ਼ਖ਼ਮੀ

ਮੱਖੂ, 7 ਜੂਨ (ਕੁਲਵਿੰਦਰ ਸਿੰਘ ਸੰਧੂ)-ਗੁਰਚਰਨ ਸਿੰਘ ਉਰਫ਼ ਕਾਲਾ ਗਾਬਾ ਕਤਲ ਕਾਂਡ ਦੇ ਦੋਹਾਂ ਦੋਸ਼ੀਆਂ ਦੀ ਪਛਾਣ ਵਿਸ਼ਨੂੰ ਠਾਕੁਰ ਉਮਰ ਕਰੀਬ 21 ਸਾਲ ਪੁੱਤਰ ਥਾਨ ਸਿੰਘ ਨਿਵਾਸ ਰੂਪਾਸ, ਜ਼ਿਲਾ ਭਰਤਪੁਰ ਰਾਜਸਥਾਨ ਅਤੇ ਰਾਹੁਲ ਮਹਾਵਰ ਉਮਰ ਕਰੀਬ 24 ਸਾਲ ਪੁੱਤਰ ਦੁਰਗਾ ਸ਼ੰਕਰ ਵਾਸੀ ਆਨੰਦਪੁਰਾ ਕੋਟਾ ਰਾਜਸਥਾਨ ਵਜੋਂ ਹੋਈ ਸੀ।ਡੀਐੱਸਪੀ ਜਸਪਾਲ ਸਿੰਘ ਢਿੱਲੋਂ ਡੀਐਸਪੀ ਜ਼ੀਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਵਿਸ਼ਨੂੰ ਠਾਕੁਰ ਨੇ ਪੁੱਛਗਿੱਛ ਦੌਰਾਨ ਇੱਕ ਹੋਰ ਪਿਸਤੌਲ ਬਲਾਕ ਮੱਖੂ ਅਧੀਨ ਪੈਂਦੇ ਪਿੰਡ ਪੱਧਰੀ ਵਿਖੇ ਨਹਿਰ ਦੇ ਬੰਨ੍ਹ ਨੇੜੇ ਲੁਕਾਉਣ ਦਾ ਖੁਲਾਸਾ...  

... 42 minutes ago

ਹੋਰ ਖ਼ਬਰਾਂ...

ਅਜੀਤ ਟੀ ਵੀ