JALANDHAR WEATHER

ਕਾਰ ਅਤੇ ਸਕੂਟਰੀ ਦੀ ਟੱਕਰ ਦੌਰਾਨ ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ

ਟੱਲੇਵਾਲ 7 ਜੂਨ (ਸੋਨੀ ਚੀਮਾ)- ਜਿਲ੍ਹਾ ਬਰਨਾਲਾ ਦੇ ਪਿੰਡ ਚੂੰਘਾ ਅਤੇ ਬਖ਼ਤਗੜ੍ਹ ਵਿਚਕਾਰ ਨੈਸ਼ਨਲ ਹਾਈਵੇ ਤੇ ਬਣੇ ਫੁੱਟਪਾਥ ਦੇ ਆਰਜੀ ਲਾਂਘੇ ਕਾਰਨ ਇਕ ਹੋਰ ਭਿਆਨਕ ਹਾਦਸਾ ਵਾਪਰ ਗਿਆ। ਜਿਸ ਦੌਰਾਨ ਇਕ ਔਰਤ ਦੀ ਮੌਤ ਅਤੇ ਇਕ 15 ਸਾਲਾਂ ਲੜਕਾ ਗੰਭੀਰ ਜਖਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਿਸ ਚੌਂਕੀ ਪੱਖੋ ਕੈਂਚੀਆਂ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਸ਼ਹਿਣਾ ਨਾਲ ਸਬੰਧਤ ਇਕ ਔਰਤ ਜਸਪਾਲ ਕੌਰ ਪਤਨੀ ਧਰਮਾ ਸਿੰਘ ਆਪਣੇ ਪੁੱਤਰ ਸਹਿਜ ਸਿੰਘ 15 ਸਾਲ ਨਾਲ ਸ਼ਹਿਣਾ ਤੋਂ ਵਾਇਆ ਚੂੰਘਾ, ਬਖਤਗੜ੍ਹ ਵੱਲ ਜਾ ਰਹੀ ਸੀ, ਤਾਂ ਜਦ ਸਕੂਟਰੀ ਰਾਹੀ ਆਰਜੀ ਲਾਂਘਾ ਲੰਘਣ ਲੱਗੇ ਤਾਂ ਮੋਗਾ ਸਾਇਡ ਤੋਂ ਆ ਰਹੀ ਸਵਿਫ਼ਟ ਡਿਜਾਇਰ ਕਾਰ ਜਿਸ ਨੂੰ ਕਿ ਸਮਸੇਰ ਸਿੰਘ ਪੁੱਤਰ ਗੁਰਦਰਸ਼ਨ ਸਿੰਘ ਵਾਸ਼ੀ ਧਰਮਕੋਟ ਚਲਾ ਰਿਹਾ ਸੀ, ਦੀ ਲਪੇਟ ਵਿਚ ਆ ਗਏ। ਜਿਸ ਕਾਰਨ ਭਿਆਨਕ ਟੱਕਰ ਦੇ ਚੱਲਦਿਆਂ ਜਸਪਾਲ ਕੌਰ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ ਅਤੇ ਉਸ ਦਾ ਪੁੱਤਰ ਸਹਿਜ ਸਿੰਘ ਗੰਭੀਰ ਹਾਲਤ ਵਿਚ ਜਖ਼ਮੀ ਹੋ ਗਿਆ। ਜਿਸ ਨੂੰ ਏਮਜ ਹਸਪਤਾਲ ਵਿਖੇ ਰੈਫ਼ਰ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

2 ਕਾਲਾ ਗਾਬਾ ਕਤਲ ਕਾਂਡ ਦੇ ਮੁੱਖ ਦੋਸ਼ੀ ਨੇ ਹਥਿਆਰ ਬਰਾਮਦਗੀ ਦੌਰਾਨ ਪੁਲਿਸ 'ਤੇ ਕੀਤੀ ਫਾਇਰਿੰਗ,ਜਵਾਬੀ ਕਾਰਵਾਈ ਵਿਚ ਇਕ ਦੋਸ਼ੀ ਜ਼ਖ਼ਮੀ

ਮੱਖੂ, 7 ਜੂਨ (ਕੁਲਵਿੰਦਰ ਸਿੰਘ ਸੰਧੂ)-ਗੁਰਚਰਨ ਸਿੰਘ ਉਰਫ਼ ਕਾਲਾ ਗਾਬਾ ਕਤਲ ਕਾਂਡ ਦੇ ਦੋਹਾਂ ਦੋਸ਼ੀਆਂ ਦੀ ਪਛਾਣ ਵਿਸ਼ਨੂੰ ਠਾਕੁਰ ਉਮਰ ਕਰੀਬ 21 ਸਾਲ ਪੁੱਤਰ ਥਾਨ ਸਿੰਘ ਨਿਵਾਸ ਰੂਪਾਸ, ਜ਼ਿਲਾ ਭਰਤਪੁਰ ਰਾਜਸਥਾਨ ਅਤੇ ਰਾਹੁਲ ਮਹਾਵਰ ਉਮਰ ਕਰੀਬ 24 ਸਾਲ ਪੁੱਤਰ ਦੁਰਗਾ ਸ਼ੰਕਰ ਵਾਸੀ ਆਨੰਦਪੁਰਾ ਕੋਟਾ ਰਾਜਸਥਾਨ ਵਜੋਂ ਹੋਈ ਸੀ।ਡੀਐੱਸਪੀ ਜਸਪਾਲ ਸਿੰਘ ਢਿੱਲੋਂ ਡੀਐਸਪੀ ਜ਼ੀਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਵਿਸ਼ਨੂੰ ਠਾਕੁਰ ਨੇ ਪੁੱਛਗਿੱਛ ਦੌਰਾਨ ਇੱਕ ਹੋਰ ਪਿਸਤੌਲ ਬਲਾਕ ਮੱਖੂ ਅਧੀਨ ਪੈਂਦੇ ਪਿੰਡ ਪੱਧਰੀ ਵਿਖੇ ਨਹਿਰ ਦੇ ਬੰਨ੍ਹ ਨੇੜੇ ਲੁਕਾਉਣ ਦਾ ਖੁਲਾਸਾ...  

... 42 minutes ago

ਹੋਰ ਖ਼ਬਰਾਂ...

ਅਜੀਤ ਟੀ ਵੀ