ਜਗਤਪੁਰਾ 'ਚ ਲੁੱਟ-ਖੋਹ ਗੈਂਗ ਮੁੜ ਸਰਗਰਮ, ਬਚਾਅ ਲਈ ਆਏ ਦੋ ਵਿਅਕਤੀਆਂ 'ਤੇ ਵੀ ਕੀਤਾ ਹਮਲਾ
ਮੋਹਾਲੀ, 7 ਜੂਨ (ਅਲੀ)- ਮੋਹਾਲੀ ਦੇ ਜਗਤਪੁਰਾ ਇਲਾਕੇ ਵਿਚ ਲੁੱਟਾਂ-ਖੋਹਾਂ ਅਤੇ ਗੁੰਡਾਗਰਦੀ ਕਰਨ ਵਾਲਾ ਗੈਂਗ ਮੁੜ ਸਰਗਰਮ ਹੋਣ ਦੀਆਂ ਚਰਚਾਵਾਂ ਵਿਚਕਾਰ ਇਕ ਹਿੰਸਕ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਨੌਜਵਾਨਾਂ ਵਲੋਂ ਇਕ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਸੀ। ਜਦੋਂ ਨੇੜੇ ਰਹਿੰਦੇ ਇਕ ਵਿਅਕਤੀ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ 'ਤੇ ਵੀ ਹਮਲਾ ਕਰ ਦਿੱਤਾ ਅਤੇ ਉਸ ਦੇ ਸਿਰ 'ਤੇ ਗੰਭੀਰ ਸੱਟਾਂ ਮਾਰੀਆਂ।
ਪ੍ਰਤੱਖਦਰਸ਼ੀਆਂ ਅਨੁਸਾਰ ਜਦੋਂ ਇਕ ਹੋਰ ਵਿਅਕਤੀ ਨੇ ਦਖ਼ਲ ਦੇ ਕੇ ਮਾਮਲਾ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ਨੂੰ ਵੀ ਨਹੀਂ ਬਖ਼ਸ਼ਿਆ ਅਤੇ ਉਸ ਨਾਲ ਵੀ ਮਾਰਕੁੱਟ ਕੀਤੀ। ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ 4 ਜੂਨ ਦੀ ਹੈ। ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੇ ਜਾਣ ਤੋਂ ਬਾਅਦ ਪੁਲਿਸ ਵਲੋਂ 5 ਜੂਨ 2026 ਨੂੰ ਐਫ.ਆਈ.ਆਰ. ਨੰਬਰ 155 ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
;
;
;
;
;
;
;