JALANDHAR WEATHER

ਰੂਪਨਗਰ ਪੁਲਿਸ ਵਲੋਂ ਲਾਰੈਂਸ-ਗੋਦਾਰਾ ਗੈਂਗ ਦੇ 2 ਮੁੱਖ ਸ਼ੂਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਨੂਰਪੁਰ ਬੇਦੀ, 9 ਜੂਨ- ਪੰਜਾਬ ਸਰਕਾਰ ਵਲੋਂ ਗੈਂਗਸਟਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਰੂਪਨਗਰ ਪੁਲਿਸ ਨੇ ਨੂਰਪੁਰ ਬੇਦੀ ਦੇ ਇਕ ਬੰਦ ਪਏ ਸਕੈਨ ਸੈਂਟਰ 'ਤੇ 12 ਰਾਊਂਡ ਫਾਇਰਿੰਗ ਕਰਨ ਵਾਲੇ ਦੋ ਮੁੱਖ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕਰਨ ਅਰੋੜਾ ਉਰਫ਼ ਲੱਡੂ (ਲੁਧਿਆਣਾ) ਅਤੇ ਵਿੱਕੀ ਕੁਮਾਰ ਰਵਾਨੀ (ਬਿਹਾਰ) ਵਜੋਂ ਹੋਈ ਹੈ। ਪੁਲਿਸ ਨੇ ਇਹਨਾਂ ਕੋਲੋਂ ਇਕ 30 ਬੋਰ ਪਿਸਤੌਲ, 10 ਜਿੰਦਾ ਰੌਂਦ ਅਤੇ ਵਾਰਦਾਤ ਵਿਚ ਵਰਤਿਆ ਮੋਟਰਸਾਈਕਲ ਬਰਾਮਦ ਕੀਤਾ ਹੈ।

ਸੀਨੀਅਰ ਕਪਤਾਨ ਪੁਲਿਸ (SSP) ਮਨਿੰਦਰ ਸਿੰਘ (IPS) ਨੇ ਦੱਸਿਆ ਕਿ ਬੀਤੀ 30-31 ਮਈ ਦੀ ਰਾਤ ਨੂੰ ਮੁਲਜ਼ਮਾਂ ਨੇ ਦਹਿਸ਼ਤ ਫੈਲਾਉਣ ਲਈ ਫਾਇਰਿੰਗ ਕੀਤੀ ਸੀ, ਜਿਸ ਤੋਂ ਤੁਰੰਤ ਬਾਅਦ ਪੀੜਤ ਸੰਦੀਪ ਕੁਮਾਰ ਨੂੰ ਰੋਹਿਤ ਗੋਦਾਰਾ ਅਤੇ ਰਵੀ ਬਲਾਚੌਰੀਆ ਸਿੰਡੀਕੇਟ ਵਲੋਂ ਫਿਰੌਤੀ ਲਈ ਵਿਦੇਸ਼ੀ ਨੰਬਰ ਤੋਂ ਧਮਕੀ ਭਰੀ ਕਾਲ ਆਈ। ਪੁਲਿਸ ਨੇ ਸੀ.ਆਈ.ਏ. ਇੰਚਾਰਜ ਮਨਦੀਪ ਸਿੰਘ ਅਤੇ ਐੱਸ.ਐੱਚ.ਓ. ਗੁਰਮੁਖ ਸਿੰਘ ਦੀ ਅਗਵਾਈ ਹੇਠ ਟੈਕਨੀਕਲ ਟੀਮਾਂ ਰਾਹੀਂ ਇਹਨਾਂ ਨੂੰ ਕਾਬੂ ਕੀਤਾ।

ਐੱਸ.ਐੱਸ.ਪੀ. ਨੇ ਖੁਲਾਸਾ ਕੀਤਾ ਕਿ ਇਹ ਮੁਲਜ਼ਮ ਨਸ਼ੇ ਦੇ ਆਦੀ ਹਨ, ਜਿਨ੍ਹਾਂ ਨੂੰ ਵਿਦੇਸ਼ੀ ਹੈਂਡਲਰਾਂ ਵਲੋਂ ਗੁੰਮਰਾਹ ਕਰਕੇ ਉਨ੍ਹਾਂ ਦੇ ਖਾਤਿਆਂ ਵਿਚ ਮਹਿਜ਼ 10-20 ਹਜ਼ਾਰ ਰੁਪਏ ਪਾ ਕੇ ਵਾਰਦਾਤਾਂ ਲਈ ਵਰਤਿਆ ਜਾਂਦਾ ਹੈ। ਮੁਲਜ਼ਮ ਕਰਨ ਅਰੋੜਾ ਪਹਿਲਾਂ ਹੀ 7 ਮੁਕੱਦਮਿਆਂ ਵਿੱਚ ਭਗੌੜਾ (PO) ਹੈ। ਅਦਾਲਤ ਨੇ ਦੋਵਾਂ ਦਾ 3 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ, ਜਿਸ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ