ਜੈਕਾਰਿਆਂ ਦੀ ਗੂੰਜ ’ਚ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਥਾ ਸ਼ਹੀਦੀ ਪੁਰਬ ਮਨਾਉਣ ਹਿਤ ਪਾਕਿਸਤਾਨ ਲਈ ਹੋਇਆ ਰਵਾਨਾ
ਅੰਮ੍ਰਿਤਸਰ, 10 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਅਤੇ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜੱਥਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ ਤੇ ਭਗਵੰਤ ਸਿੰਘ ਧੰਗੇੜਾ ਵਲੋਂ ਜਥੇ ਦੇ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਅਤੇ ਡਿਪਟੀ ਲੀਡਰ ਗੁਰਮੀਤ ਸਿੰਘ ਬੂਹ ਅਤੇ ਹੋਰਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ. ਮਥਰੇਵਾਲ ਅਤੇ ਸ. ਜੱਸੀ ਨੇ ਦੱਸਿਆ ਕਿ ਇਹ ਜੱਥਾ ਪੰਜਵੇ ਪਾਤਸ਼ਾਹ ਦੀ ਸ਼ਹੀਦੀ ਅਸਥਾਨ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਵਿਚ ਸ਼ਾਮਿਲ ਹੋਣ ਅਤੇ ਪਾਕਿਸਤਾਨ ਵਿਚ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 19 ਜੂਨ ਨੂੰ ਵਾਪਸ ਦੇਸ਼ ਪਰਤ ਆਵੇਗਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ , ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਨਿਸ਼ਾਨ ਸਿੰਘ ਅਤੇ ਯਾਤਰਾ ਵਿਭਾਗ ਦੇ ਇੰਚਾਰਜ ਜਗਜੀਤ ਸਿੰਘ ਜੱਗਾ ਵੀ ਹਾਜ਼ਰ ਸਨ।
;
;
;
;
;
;
;
;
;