ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਲਾਹੌਰ ਪਾਕਿਸਤਾਨ ਮਨਾਉਣ ਸਿੱਖ ਸ਼ਰਧਾਲੂ ਜਾਣੇ ਹੋਏ ਸ਼ੁਰੂ
ਅਟਾਰੀ ਸਰਹੱਦ, (ਅੰਮ੍ਰਿਤਸਰ), 10 ਜੂਨ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)- ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ ਗੁਰੂ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਅੱਜ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਇਕੱਤਰ ਹੋ ਕੇ ਸਿੱਖ ਸ਼ਰਧਾਲੂਆਂ ਦਾ ਜੱਥਾ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਜਾਣ ਲਈ ਆਈ.ਸੀ.ਪੀ. ਅਟਾਰੀ ਸਰਹੱਦ ਗਿਆ ਹੈ। ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਸਮੇਤ ਸਮੁੱਚੇ ਭਾਰਤ ਤੋਂ ਇਕੱਤਰ ਹੋ ਕੇ 700 ਦੇ ਕਰੀਬ ਸਿੱਖ ਸ਼ਰਧਾਲੂ ਭਾਰਤ ਤੋਂ ਪਾਕਿਸਤਾਨ ਜਾ ਰਹੇ ਹਨ। ਇਹ ਸਿੱਖ ਸ਼ਰਧਾਲੂ ਦੱਸ ਦਿਨਾਂ ਪਾਕਿਸਤਾਨ ਯਾਤਰਾ ਤੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨਾਰੋਵਾਲ ਤੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਸਮੇਤ ਅਨੇਕਾਂ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਕੇ 19 ਤਰੀਕ ਨੂੰ ਇਸ ਰਸਤੇ ਆਪਣੇ ਵਤਨ ਪਰਤਣਗੇ I
;
;
;
;
;
;
;
;
;