ਠੇਕੇ ਦੇ ਬਾਹਰ ਸੁੱਤੇ ਪਏ ਕਰਿੰਦੇ ਦਾ ਅਣ-ਪਛਾਤੇ ਵਿਅਕਤੀਆਂ ਨੇ ਕੀਤਾ ਕਤਲ
ਸੰਗਤ ਮੰਡੀ, 10 ਜੂਨ (ਦੀਪਕ ਸ਼ਰਮਾ)- ਬੀਤੀ ਦੇਰ ਰਾਤ ਜ਼ਿਲ੍ਹਾ ਬਠਿੰਡਾ ਦੇ ਪਿੰਡ ਬਾਜਕ ਵਿਖੇ ਠੇਕੇ ਦੇ ਬਾਹਰ ਸੁੱਤੇ ਪਏ ਕਰਿੰਦੇ ਦਾ ਅਣ-ਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ ਹੈ।ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਬੇਅੰਤ ਸਿੰਘ ਅਤੇ ਡੀ.ਐਸ.ਪੀ. ਸੰਦੀਪ ਸਿੰਘ ਭਾਂਟੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਵਿਚ ਜੁੱਟ ਗਏ।
ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਸੰਦੀਪ ਸਿੰਘ ਭਾਟੀ ਨੇ ਦੱਸਿਆ ਹੈ ਕਿ ਇਹ ਮ੍ਰਿਤਕ ਵਿਅਕਤੀ ਨੈਬ ਸਿੰਘ ਉਮਰ ਕਰੀਬ 65 ਸਾਲ, ਜੋ ਕਿ ਪਿੰਡ ਬਾਜਕ ਵਿਖੇ ਸ਼ਰਾਬ ਦੇ ਠੇਕੇ ’ਤੇ ਕਰਿੰਦੇ ਦੇ ਤੌਰ ਤੇ ਕੰਮ ਕਰਦਾ ਸੀ, ਬੀਤੀ ਰਾਤ ਠੇਕਾ ਬੰਦ ਕਰਕੇ ਠੇਕੇ ਦੇ ਮੂਹਰੇ ਮੰਜੇ ’ਤੇ ਸੌ ਗਿਆ ਤਾਂ ਦੇਰ ਰਾਤ ਆਏ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਇਸ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮ੍ਰਿਤਕ ਵਿਅਕਤੀ ਦੇ ਕਾਤਲਾਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਹੈ ਕਿ ਮ੍ਰਿਤਕ ਨੈਬ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਮਿ੍ਤਕ ਨੈਬ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਥਾਣਾ ਨੰਦਗੜ੍ਹ ਦੀ ਪੁਲਿਸ ਤੋਂ ਇਨਸਾਫ਼ ਦੀ ਮੰਗ ਕਰਦੇ ਹੋਏ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।
;
;
;
;
;
;
;
;
;