ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ ’ਤੇ ਕਸਬਾ ਮਾਨਾਂਵਾਲਾ ਵਿਖੇ ਲੱਗਾ ਧਰਨਾ
ਮਾਨਾਂਵਾਲਾ, (ਅੰਮ੍ਰਿਤਸਰ), 10 ਜੂਨ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ ’ਤੇ ਕਸਬਾ ਮਾਨਾਂਵਾਲਾ ਵਿਖੇ ਅੱਜ ਭਗਵਾਨ ਵਾਲਮੀਕਿ ਆਦਿ ਧਰਮ ਸਮਾਜ ਭਾਰਤ ਦੇ ਸੱਦੇ ’ਤੇ ਸਵਾਮੀ ਮੇਘਨਾਥ ਚੇਲਾ ਬ੍ਰਾਹਮਲੀਨ ਸਤਿਗੁਰੂ ਜੋਗੀਨਾਥ ਡੇਰਾ ਮੁੱਖੀ ਭਗਵਾਨ ਵਾਲਮੀਕੀ ਯੋਗ ਆਸ਼ਰਮ ਵੱਲਾ ਸਬਜ਼ੀ ਮੰਡੀ, ਅੰਮ੍ਰਿਤਸਰ ਅਤੇ ਭਗਵਾਨ ਵਾਲਮੀਕੀ ਆਦਿ ਧਰਮ ਸਮਾਜ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਕਮੇਟੀ ਦੇ ਸਮੂਹ ਮੈਂਬਰਾਂ ਵਲੋਂ ਵੱਖ ਵੱਖ ਦਰਜ ਹੋਏ ਮੁਕੱਦਮਿਆਂ ਵਿਚ ਸੁਣਵਾਈ ਨਾ ਹੋਣ ਕਰਕੇ ਧਰਨਾ ਦਿੱਤਾ ਗਿਆ ਅਤੇ ਸਮੁੱਚੀ ਆਵਾਜਾਈ ਜਾਮ ਹੋ ਗਈ। ਮੌਕੇ ’ਤੇ ਪਹੁੰਚੇ ਥਾਣਾ ਚਾਟੀਵਿੰਡ ਦੇ ਐਸ. ਐਚ. ਓ. ਹਰਚੰਦ ਸਿੰਘ ਨੇ ਸਾਰੇ ਮਾਮਲਿਆਂ ਵਿਚ ਇਨਸਾਫ਼ ਦੁਆਉਣ ਦਾ ਭਰੋਸਾ ਦੇਣ ਮਗਰੋਂ ਧਰਨਾ ਚੁਕਵਾ ਦਿੱਤਾ ਗਿਆ ਅਤੇ ਪੁਲਿਸ ਪਾਰਟੀ ਦੀ ਸਹਾਇਤਾ ਨਾਲ ਆਵਾਜਾਈ ਨੂੰ ਬਹਾਲ ਕੀਤਾ ਗਿਆ।
;
;
;
;
;
;
;
;
;