ਪੰਜਾਬ ਰੋਡਵੇਜ਼ ਪਨਬਸ/ਪੀ.ਆਰ. ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੜ੍ਹਤਾਲ ਜਾਰੀ
ਚੰਡੀਗੜ੍ਹ, 10 ਜੂਨ (ਅਜਾਇਬ ਸਿੰਘ ਔਜਲਾ)- ਪੰਜਾਬ ਰੋਡਵੇਜ਼ ਪਨਬਸ/ਪੀ.ਆਰ. ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਜੋ ਚੱਕਾ ਜਾਮ ਦੀ ਅੱਜ ਕਾਲ ਦਿੱਤੀ ਗਈ ਸੀ, ਉਸ ਅਨੁਸਾਰ ਹੜ੍ਹਤਾਲ ਜਾਰੀ ਹੈ, ਜਿਸ ਵਿਚ ਪੰਜਾਬ ਰੋਡਵੇਜ਼ ਦੇ ਨਾਲ ਨਾਲ ਪੀ.ਆਰ.ਟੀ.ਸੀ. ਵਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸੇ ਦੌਰਾਨ ਮੁਲਾਜ਼ਮ ਆਗੂਆਂ ਨੇ ਦੱਸਿਆ ਹੈ ਕਿ ਸਰਕਾਰ ਨੇ ਉਨ੍ਹਾਂ ਨੂੰ ਮੀਟਿੰਗ ਲਈ ਅੱਜ 1 ਵਜੇ ਦੁਪਹਿਰ ਦਾ ਸੱਦਾ ਦਿੱਤਾ ਹੈ, ਜਿਸ ਵਿਚ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
;
;
;
;
;
;
;
;