JALANDHAR WEATHER

ਮਜੀਠੀਆ ਮਾਮਲੇ ’ਚ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਮਿਲੀ ਰਾਹਤ

ਅੰਮ੍ਰਿਤਸਰ, 10 ਜੂਨ (ਰੇਸ਼ਮ ਸਿੰਘ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ ’ਚ ਉਨ੍ਹਾਂ ਨਾਲ ਨਾਮਜ਼ਦ ਕੀਤੇ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਵੱਡੀ ਰਾਹਤ ਮਿਲੀ ਹੈ ਜਦੋਂ ਕਿ ਅਦਾਲਤ ਵਿਚ ਪੁਲਿਸ ਦੀ ਸਿੱਟ ਕਮੇਟੀ ਨੇ ਉਨ੍ਹਾਂ ਨੂੰ ਬੇਗੁਨਾਹ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਲੋੜ ਨਹੀਂ ਹੈ।

ਦੱਸਣ ਯੋਗ ਹੈ ਕਿ ਸ. ਬਿਕਰਮ ਸਿੰਘ ਮਜੀਠੀਆ ਵਲੋਂ ਵੀ ਆਪਣੀ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ’ਤੇ ਸੁਣਵਾਈ ਭਲਕੇ 11 ਜੂਨ ਨੂੰ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ