JALANDHAR WEATHER

ਸੋਨੇ ਦੀ ਚੇਨ ਖੋਹਣ ਵਾਲੇ ਦੋ ਮੁਲਜ਼ਮ ਕਾਬੂ, ਚੇਨ ਤੇ ਮੋਟਰਸਾਈਕਲ ਬਰਾਮਦ

ਮੁੱਲਾਂਪੁਰ 10 ਜੂਨ (ਅਲੀ)- ਮੁੱਲਾਂਪੁਰ ਗਰੀਬਦਾਸ ਪੁਲਿਸ ਅਤੇ ਆਪ੍ਰੇਸ਼ਨ ਸੈੱਲ ਮੋਹਾਲੀ ਦੀ ਸਾਂਝੀ ਟੀਮ ਨੇ ਸਨੈਚਿੰਗ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੂਰਜ ਉਰਫ਼ ਲਾਂਬਾ ਉਰਫ਼ ਬਾਬੂ ਵਾਸੀ ਗੁਲਾਬਗੜ੍ਹ ਰੋਡ ਡੇਰਾਬੱਸੀ ਅਤੇ ਰੁਸਤਮ ਵਾਸੀ ਪਲਸੋਰਾ ਚੰਡੀਗੜ੍ਹ ਵਜੋਂ ਹੋਈ ਹੈ।

ਪੁਲਿਸ ਅਨੁਸਾਰ 16 ਮਈ 2026 ਨੂੰ ਈਕੋ ਸਿਟੀ ਨਿਊ ਚੰਡੀਗੜ੍ਹ ਦੀ ਰਹਿਣ ਵਾਲੀ ਨਿਤਾਸ਼ਾ ਕੌਂਡਲ ਦੇ ਗਲ ਵਿਚੋਂ ਸੋਨੇ ਦੀ ਚੇਨ ਖੋਹ ਕੇ ਦੋਵੇਂ ਮੁਲਜ਼ਮ ਮੋਟਰਸਾਈਕਲ ’ਤੇ ਫਰਾਰ ਹੋ ਗਏ ਸਨ। ਇਸ ਸੰਬੰਧੀ ਥਾਣਾ ਮੁੱਲਾਂਪੁਰ ਗਰੀਬਦਾਸ ਵਿਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ।

ਤਫਤੀਸ਼ ਦੌਰਾਨ ਪੁਲਿਸ ਨੇ 6 ਜੂਨ ਨੂੰ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰਕੇ ਵਾਰਦਾਤ ਵਿਚ ਵਰਤਿਆ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਨੰਬਰ HR-03-AE-0259 ਅਤੇ ਖੋਹੀ ਗਈ ਸੋਨੇ ਦੀ ਚੇਨ ਬਰਾਮਦ ਕਰ ਲਈ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਮਾਮਲੇ ਦਰਜ ਹਨ। ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ