JALANDHAR WEATHER

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ

ਦਿੜ੍ਹਬਾ ਮੰਡੀ (ਸੰਗਰੂਰ), 10 ਜੂਨ (ਜਸਵੀਰ ਸਿੰਘ ਔਜਲਾ) - ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਥਾਨਕ ਪੈਲੇਸ ਵਿਖੇ ਕਰਵਾਏ ਸਮਾਗਮ ਦੌਰਾਨ ਦਿੜ੍ਹਬਾ ਹਲਕੇ ਵਿਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਡਿਜੀਟਲ ਰਾਸ਼ਨ ਕਾਰਡਾਂ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਦਾ ਲਾਭ ਹੋਰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮਿਲ ਸਕੇਗਾ। ਉਨ੍ਹਾਂ ਕਿਹਾ ਕਿ ਜਦੋਂ ਤਕ ਲਾਭਪਾਤਰੀਆਂ ਨੂੰ ਨਵੇਂ ਡਿਜੀਟਲ ਰਾਸ਼ਨ ਕਾਰਡ ਨਹੀਂ ਮਿਲ ਜਾਂਦੇ, ਉਦੋਂ ਤਕ ਪੁਰਾਣੇ ਰਾਸ਼ਨ ਕਾਰਡ ਚਲਦੇ ਰਹਿਣਗੇ।ਸਮਾਗਮ ਦੌਰਾਨ ਰਸਮੀ ਤੌਰ ਉੱਤੇ ਕੁਝ ਰਾਸ਼ਨ ਕਾਰਡ ਕੈਬਨਿਟ ਮੰਤਰੀ ਵਲੋਂ ਕੁਝ ਲਾਭਪਾਤਰੀਆਂ ਨੂੰ ਸੌਂਪੇ ਗਏ, ਜਦਕਿ ਬਾਕੀ ਰਾਸ਼ਨ ਕਾਰਡ ਪੰਚਾਂ ਸਰਪੰਚਾਂ ਨੂੰ ਸੌਂਪ ਕੇ ਸਾਰੇ ਯੋਗ ਲਾਭਪਾਤਰੀਆਂ ਤਕ ਪੁੱਜਦੇ ਕਰਨ ਦੀ ਜ਼ਿੰਮੇਵਾਰੀ ਲਾਈ ਗਈ।ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿਚ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਦੇਣ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿਚੋਂ ਇਕ ‘ਮੇਰੀ ਰਸੋਈ’ ਸਕੀਮ ਹੇਠ ਸੂਬੇ ਦੇ ਲਗਪਗ 40 ਲੱਖ ਗਰੀਬ ਅਤੇ ਆਰਥਿਕ ਤੌਰ ਉਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ